ਸਿਹਤ ਟੀਮ ਵੱਲੋਂ ਖਾਧ ਪਦਾਰਥਾਂ ਦੀਆਂ ਦੁਕਾਨਾਂ ਦੀ ਚੈਕਿੰਗ
05:28 AM Jun 18, 2025 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 17 ਜੂਨ
ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਤੇ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਦੇ ਆਸ-ਪਾਸ ਦੀਆਂ ਆਈਸ ਕਰੀਮ ਦੀਆਂ ਦੁਕਾਨਾਂ ਅਤੇ ਗੋਲਗੱਪੇ ਵੇਚਣ ਵਾਲਿਆਂ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੁੱਧ ਸਮੇਤ ਵੱਖ-ਵੱਖ ਖਾਧ ਪਦਾਰਥਾਂ ਦੇ 6 ਨਮੂਨੇ ਭਰੇ ਗਏ। ਡਾ. ਭਾਟੀਆ ਨੇ ਦੱਸਿਆ ਕਿ ਭਰੇ ਗਏ ਨਮੂਨਿਆਂ ਨੂੰ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਭਾਟੀਆ ਨੇ ਕਿਹਾ ਕਿ ਖਾਣ-ਪੀਣ ਦਾ ਸਾਮਾਨ ਬਣਾਉਣ ਅਤੇ ਵਰਤਾਉਣ ਵੇਲੇ ਕੈਪ, ਮਾਸਕ ਅਤੇ ਦਸਤਾਨੇ ਪਹਿਨਣੇ ਯਕੀਨੀ ਬਣਾਏ ਜਾਣ। ਇਸ ਦੌਰਾਨ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲਿਆਂ ਨੂੰ ਮਾਸਕ ਤੇ ਦਸਤਾਨੇ ਵੀ ਵੰਡੇ ਗਏ।
Advertisement
Advertisement