ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਮੰਤਰੀ ਨੇ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ-ਚਾਲ ਪੁੱਛਿਆ

05:12 AM May 08, 2025 IST
featuredImage featuredImage
ਪੀੜਤਾਂ ਦਾ ਹਾਲ-ਚਾਲ ਪੁੱਛਦੇ ਹੋਏ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ।

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 7 ਮਈ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਮਾਣਾ ਰੋਡ ’ਤੇ ਪਿੰਡ ਨੱਸੂਪੁਰ ਨੇੜੇ ਵਾਪਰੇ ਸੜਕ ਹਾਦਸੇ ਦੇ ਪੀੜਤ ਬੱਚਿਆਂ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਸਮੇਤ ਨਿੱਜੀ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਪੁੱਛਿਆ। ਸਿਹਤ ਮੰਤਰੀ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਨੇ ਰਾਜਿਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਵੇ ਤੇ ਇਲਾਜ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲਾਜ ਅਧੀਨ ਬੱਚਿਆਂ ਦੇ ਵਾਰਸਾਂ ਦੀ ਦੇਖਭਾਲ ਕਰਨ ਲਈ ਵੀ ਯੋਗ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਬਲਬੀਰ ਸਿੰਘ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਸਿਹਤ ਮੰਤਰੀ ਨੇ ਆਖਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਕਤਲ ਹੀ ਸਮਝਿਆ ਜਾਵੇਗਾ ਤੇ ਕਸੂਰਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੇ ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸੇ ਲਈ ਟਿੱਪਰ ਚਾਲਕ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਫੱਟੜ ਬੱਚਿਆਂ ਦੇ ਸਿਰ ਵਿੱਚ ਸੱਟਾਂ ਹਨ, ਜਿਨ੍ਹਾਂ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਨਿਊਰੋ ਸਰਜਨ ਤੇ ਹੋਰ ਲੋੜੀਂਦੇ ਮੈਡੀਕਲ ਬੰਦੋਬਸਤ ਮੁਕੰਮਲ ਹਨ ਪਰ ਪਰਿਵਾਰ ਜੇਕਰ ਕਹੇਗਾ ਤਾਂ ਬੱਚਿਆਂ ਨੂੰ ਪੀਜੀਆਈ ਵੀ ਭੇਜਿਆ ਜਾ ਸਕਦਾ ਹੈ।
ਸਿਹਤ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਭਲਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਬੈਠਕ ਕਰਕੇ ਇਸ ਹਾਦਸੇ ਦੀ ਸਮੀਖਿਆ ਕਰਨਗੇ ਅਤੇ ਅਜਿਹੇ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ ਕਿ ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰਨ। ਉਨ੍ਹਾਂ ਹੋਰ ਕਿਹਾ ਕਿ ਹਾਲਾਂਕਿ ਸੇਫ਼ ਸਕੂਲ ਵਾਹਨ ਨੀਤੀ ਤਹਿਤ ਬੱਚਿਆਂ ਦੀ ਸਕੂਲੀ ਆਵਾਜਾਈ ਸੁਰੱਖਿਅਤ ਕਰਨ ਲਈ ਸਮੇਂ-ਸਮੇਂ ’ਤੇ ਲੋੜੀਂਦੇ ਕਦਮ ਵੀ ਚੁੱਕੇ ਜਾਂਦੇ ਹਨ ਪਰ ਜਿਸ ਕਿਸੇ ਦੀ ਵੀ ਅਣਗਹਿਲੀ ਹੋਈ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ।

Advertisement
Advertisement