ਸਿਹਤ ਮੰਤਰੀ ਵੱਲੋਂ ਪੋੋੋਸ਼ਣ ਕਮੇਟੀਆਂ ਦਾ ਉਦਘਾਟਨ
05:23 AM May 14, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ 12977 ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ (ਵੀਐੱਚਐੱਸਐੱਨਸੀਜ਼) ਦਾ ਉਦਘਾਟਨ ਕੀਤਾ। ਇਨ੍ਹਾਂ ਕਮੇਟੀਆਂ ਨੂੰ ਵਾਇਰਸ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ ਗਈ। ਅੱਜ ਪੰਜਾਬ ਦੀਆਂ 12977 ਕਮੇਟੀਆਂ ਦੇ ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸਿਹਤ ਮੰਤਰੀ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਣੇ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਕਮੇਟੀਆਂ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ। ਕਮੇਟੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਵਾਇਰਸ ਬਿਮਾਰੀਆਂ ਦੀ ਰੋਕਥਾਮ ਸਬੰਧੀ ਨਿਰਦੇਸ਼ ਦਿੱਤੇ ਗਏ।
Advertisement
Advertisement