ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਵੱਲੋਂ ਅਹਿਰਵਾਂ ’ਚ ਮੈਡੀਕਲ ਸਟੋਰ ਸੀਲ

05:25 AM May 26, 2025 IST
featuredImage featuredImage

ਕੁਲਭੂਸ਼ਨ ਕੁਮਾਰ ਬਾਂਸਲ

Advertisement

ਰਤੀਆ, 25 ਮਈ
ਇਥੇ ਸਿਹਤ ਵਿਭਾਗ ਨੇ ਪਿੰਡ ਅਹਿਰਵਾਂ ਦਾ ਇਕ ਮੈਡੀਕਲ ਸਟੋਰ ਸੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਚਾਲਕ ਵੱਲੋਂ ਗਰਭਪਾਤ ਵਿੱਚ ਵਰਤੀ ਜਾਣ ਵਾਲੀ ਐੱਮਟੀਪੀ ਕਿੱਟ ਇਕ ਗਾਹਕ ਨੂੰ ਵੇਚਣ ਤੋਂ ਬਾਅਦ ਡਰੱਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਸਬੰਧਤ ਮੈਡੀਕਲ ਸਟੋਰ ਨੂੰ ਸੀਲ ਕਰਕੇ ਸੂਚਨਾ ਪੁਲੀਸ ਨੂੰ ਦੇ ਦਿੱਤੀ ਹੈ। ਵਿਭਾਗ ਵਲੋਂ ਮੈਡੀਕਲ ਸੰਚਾਲਕ ਨੂੰ ਨੋਟਿਸ ਵੀ ਜਾਰੀ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਡਰੱਗ ਅਤੇ ਸਿਹਤ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅਹਿਰਵਾਂ ਦੇ ਇਕ ਮੈਡੀਕਲ ਸਟੋਰ ਦਾ ਸੰਚਾਲਕ ਗਰਭਪਾਤ ਵਿੱਚ ਵਰਤੀ ਜਾਣ ਵਾਲੀ ਐੱਮਟੀਪੀ ਕਿੱਟ ਨੂੰ ਬਿਨਾਂ ਡਾਕਟਰ ਦੀ ਪਰਚੀ ਤੋਂ ਨਾਜਾਇਜ਼ ਰੂਪ ਵਿੱਚ ਵੇਚਦਾ ਹੈ। ਇਸ ਸੂਚਨਾ ਤੋਂ ਬਾਅਦ ਜ਼ਿਲ੍ਹਾ ਡਰੱਗ ਇੰਸਪੈਕਟਰ ਧੀਰਜ ਕੁਮਾਰ ਅਤੇ ਸਿਹਤ ਵਿਭਾਗ ਦੇ ਨੋਡਲ ਅਧਿਕਾਰੀ ਡਾ. ਨਿਰਪਾਲ ਸਿੰਘ ਦੀ ਅਗਵਾਈ ਵਿਚ ਗਠਿਤ ਟੀਮ ਨੇ ਬਾਅਦ ਦੁਪਹਿਰ ਪਿੰਡ ਅਹਿਰਵਾਂ ਦੇ ਉਕਤ ਮੈਡੀਕਲ ਸਟੋਰ ’ਤੇ ਇਕ ਗਾਹਕ ਨੂੰ ਭੇਜ ਕੇ ਉਕਤ ਕਿੱਟ ਮੰਗਵਾਈ ਗਈ ਤਾਂ ਮੈਡੀਕਲ ਸਟੋਰ ਸੰਚਾਲਕ ਵੱਲੋਂ 1000 ਰੁਪਏ ਵਿੱਚ ਉਕਤ ਗਾਹਕ ਇਹ ਕਿੱਟ ਬਿਨਾਂ ਡਾਕਟਰ ਦੀ ਪਰਚੀ ਦੇ ਦਿੱਤੀ ਗਈ। ਇਸ ਉਪਰੰਤ ਡਰੱਗ ਵਿਭਾਗ ਵੱਲੋਂ ਭੇਜੇ ਗਏ ਉਕਤ ਗਾਹਕ ਤੋਂ ਸੰਕੇਤ ਮਿਲਣ ’ਤੇ ਸਾਂਝੀ ਟੀਮ ਨੇ ਮੈਡੀਕਲ ਸਟੋਰ ’ਤੇ ਛਾਪਾ ਮਾਰ ਕਾਰਵਾਈ ਕਰਦੇ ਹੋਏ ਉਕਤ ਕਿੱਟ ਨੂੰ ਬਰਾਮਦ ਕਰ ਲਿਆ ਅਤੇ ਮੈਡੀਕਲ ਸਟੋਰ ਦੇ ਸੇਲ ਪ੍ਰਚੇਜ਼ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਟੀਮ ਨੇ ਉਕਤ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਅਤੇ ਮੈਡੀਕਲ ਸਟੋਰ ਸੰਚਾਲਕ ਖਿਲਾਫ਼ ਅਗਲੀ ਕਾਰਵਾਈ ਕਰਨ ਲਈ ਪੁਲੀਸ ਨੂੰ ਇਸ ਦੀ ਸੂਚਨਾ ਦੇ ਦਿੱਤੀ। ਡਰੱਗ ਇੰਸਪੈਕਟਰ ਧੀਰਜ ਕੁਮਾਰ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਅਧਾਰ ’ਤੇ ਡਰੱਗ ਅਤੇ ਸਿਹਤ ਵਿਭਾਗ ਵੱਲੋਂ ਪਿੰਡ ਅਹਿਰਵਾਂ ਦੇ ਇਕ ਮੈਡੀਕਲ ਸਟੋਰ ’ਤੇ ਆਪਣਾ ਕੋਈ ਵਿਅਕਤੀ ਗਾਹਕ ਬਣਾ ਕੇ ਭੇਜਿਆ ਗਿਆ ਸੀ ਜਿਸ ਕੋਲੋਂ ਮੈਡੀਕਲ ਸਟੋਰ ਤੋਂ ਐੱਮਟੀਪੀ ਕਿੱਟ ਮੰਗਵਾਈ ਗਈ ਸੀ। ਮੈਡੀਕਲ ਸਟੋਰ ਸੰਚਾਲਕ ਵੱਲੋਂ ਬਿਨਾਂ ਡਾਕਟਰ ਦੀ ਪਰਚੀ ਦੇ ਨਾਜਾਇਜ਼ ਰੂਪ ਵਿਚ ਇਹ ਗਰਭਪਾਤ ਵਿੱਚ ਵਰਤੀ ਜਾਣ ਵਾਲੀ ਕਿੱਟ ਉਕਤ ਗਾਹਕ ਨੂੰ ਉਪਲਬਧ ਕਰਵਾ ਦਿੱਤੀ ਗਈ। ਉਕਤ ਮੈਡੀਕਲ ਸਟੋਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਲਈ ਪੁਲੀਸ ਨੂੰ ਸੂਚਿਤ ਕਰਕੇ ਡਰੱਗ ਵਿਚ ਸਿਹਤ ਵਿਭਾਗ ਨੂੰ ਰਿਪੋਰਟ ਬਣਾ ਕੇ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਵਿਭਾਗ ਵਲੋਂ ਉਕਤ ਮੈਡੀਕਲ ਸਟੋਰ ਸੰਚਾਲਕ ਨੂੰ ਨੋਟਿਸ ਵੀ ਜਾਰੀ ਕੀਤਾ ਜਾਵੇਗਾ।

Advertisement
Advertisement