ਸਿੰਜਾਈ ਮੰਤਰੀ ਵੱਲੋਂ ਸਮੀਖਿਆ ਮੀਟਿੰਗ
05:50 AM Jun 11, 2025 IST
ਪੱਤਰ ਪ੍ਰੇਰਕ
ਪੰਚਕੂਲਾ, 9 ਜੂਨ
ਹਰਿਆਣਾ ਦੀ ਸਿੰਜਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸਿੰਜਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮੌਨਸੂਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਖੇਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਿੰਜਾਈ ਵਿਭਾਗ ਅਤੇ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿੰਜਾਈ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਵਿੱਚ ਕੁਲ੍ਹ 873 ਡਰੇਨਾਂ ਵਿੱਚੋਂ 676 ਸਾਫ਼ ਕੀਤੇ ਜਾਣੇ ਹਨ ਜਿਨ੍ਹਾਂ ਵਿੱਚੋਂ 470 ਡਰੇਨ ਸਾਫ਼ ਕੀਤੀਆਂ ਜਾ ਚੁੱਕੀਆਂ ਹਨ, ਬਾਕੀ ਡਰੇਨਾਂ ਦੀ ਸਫ਼ਾਈ 20 ਜੂਨ ਤੱਕ ਕਰਨ ਦਾ ਟੀਚਾ ਰੱਖਿਆ ਗਿਆ ਹੈ।
Advertisement
Advertisement