ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨ ਦਿਖਾਵਾ ਕਰਾਰ
06:52 AM Apr 15, 2025 IST
ਅੰਮ੍ਰਿਤਸਰ: ਭਾਜਪਾ ਦੇ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਕਾਰਜਕਾਰੀ ਮੈਂਬਰ ਹਰਦਿਆਲ ਸਿੰਘ ਔਲਖ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਦੇ ਮੰਤਰੀਆ, ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਜੋ ਸਕੂਲਾਂ ਵਿੱਚ ਉਦਘਾਟਨ ਕੀਤੇ ਜਾ ਰਹੇ ਹਨ, ਉਹ ਆਮ ਆਦਮੀ ਪਾਰਟੀ ਦਾ ਸਿਰਫ ਦਿਖਾਵਾ ਹੈ, ਕਿਉਂਕਿ ਸਕੂਲਾਂ ਦੇ ਵਿਕਾਸ ਲਈ ਇਹ ਸਾਰਾ ਪੈਸਾ ਕੇਂਦਰ ਸਰਕਾਰ ਵੱਲੋਂ ਹਰ ਸਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਸਾਂਝੇ ਬਿਅਨ ਵਿੱਚ ਦਾਅਵਾ ਕੀਤਾ ਸਕੂਲਾਂ ਦੀ ਨੁਹਾਰ ਬਦਲਣ ਦੀ ਬਜਾਏ ਪਖਾਨਿਆਂ ਅਤੇ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਦੇ ਉਦਘਾਟਨ ਕੀਤੇ ਜਾ ਰਹੇ ਹਨ ਹਨ। -ਟਨਸ
Advertisement
Advertisement