‘ਸਿੱਖਿਆ ਕ੍ਰਾਂਤੀ ਹੁਣ ਲਹਿਰ ਬਣੀ’
05:05 AM Apr 16, 2025 IST
ਮੋਰਿੰਡਾ (ਸੰਜੀਵ ਤੇਜਪਾਲ): ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜ ਪੁਰ ਵਿੱਚ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕੀਤਾ ਤੇ ਸਾਇੰਸ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਹੁਣ ਲਹਿਰ ਬਣ ਚੁੱਕੀ ਹੈ, ਜਿਸ ਨਾਲ਼ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਹੋਵੇਗਾ। ਉਨ੍ਹਾਂ ਸਕੂਲ ਦੀ ਬੱਚੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚੋਂ ਮੈਰਿਟ ਹਾਸਲ ਕਰਨ ਅਤੇ ਸਕੂਲ ਦੇ ਸਟਾਫ਼ ਦਾ ਨਾਮ ਚਮਕਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਇਹ ਮੌਕੇ ‘ਆਪ’ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਸੰਬੋਧਨ ਕੀਤਾ।
Advertisement
Advertisement