ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਤੇ ਸਿਹਤ ਖੇਤਰ ’ਚ ਸੁਧਾਰ ਲਈ ਸਰਕਾਰ ਯਤਨਸ਼ੀਲ: ਬੁੱਧਰਾਮ

05:25 AM May 08, 2025 IST
featuredImage featuredImage
ਵਿਧਾਇਕ ਬੁੱਧ ਰਾਮ ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 7 ਮਈ
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਕੂਲਾਂ ’ਚ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਵਾਦ ਰਚਾਉਣਾ ਹੈ ਤਾਂ ਜੋ ਉਹ ਜਾਣ ਸਕਣ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ਵਿਚ ਕਿਸ ਤਰ੍ਹਾਂ ਦੀ ਸਿੱਖਿਆ ਪ੍ਰਣਾਲੀ, ਅਧਿਆਪਕ ਅਤੇ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਸਰਕਾਰੀ ਸਕੂਲਾਂ ’ਚ ਭਰੋਸਾ ਪੈਦਾ ਹੋ ਸਕੇ। ਉਹ ਬੁਢਲਾਡਾ ਹਲਕੇ ਦੇ 6 ਸਰਕਾਰੀ ਸਕੂਲਾਂ ’ਚ 80.93 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਹੀਰੋਂ ਖੁਰਦ ਵਿਖੇ 11.42 ਲੱਖ, ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖੁਰਦ ਵਿਖੇ 21.65 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਣਕਵਾਲ ਚਹਿਲਾਂ ਵਿਖੇ 6.36 ਲੱਖ, ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਵਿੱਚ 9.7 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਵਿਖੇ 19.55 ਲੱਖ ਅਤੇ ਸਰਕਾਰੀ ਹਾਈ ਸਕੂਲ ਦੋਦੜਾ ਵਿਖੇ 12.25 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਮਹੱਤਵਪੂਰਨ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹਰ ਪੱਖੋਂ ਵਿਕਾਸ ਵੱਲ ਲੈ ਕੇ ਜਾਣ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਰਹੀ ਹੈ ਤੇ ਰਹੇਗੀ। ਇਸ ਮੌਕੇ ਸੁਭਾਸ਼ ਨਾਗਪਾਲ, ਜਨਕ ਰਾਜ, ਰਮਨਦੀਪ ਸਿੰਘ, ਮਹਿੰਦਰ ਕੌਰ, ਜਸਵੀਰ ਕੌਰ, ਸੰਦੀਪ ਕੁਮਾਰ, ਗੁਰਦਾਸ ਸੇਖੋਂ, ਭੂਸ਼ਣ ਕੁਮਾਰ, ਹਰਜੀਵਨ ਸਿੰਘ, ਮੰਗਤ ਸਿੰਘ, ਸਤਨਾਮ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਕਣਕਵਾਲ ਚਹਿਲਾਂ, ਮਨਜੀਤ ਸਿੰਘ ਤੇ ਸਤਨਾਮ ਸਿੰਘ ਮੌਜੂਦ ਸਨ।

Advertisement

 

Advertisement
Advertisement