ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ, ਸਿਹਤ ਤੇ ਰੁਜ਼ਗਾਰ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

04:28 AM May 10, 2025 IST
featuredImage featuredImage
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ।

ਪੱਤਰ ਪ੍ਰੇਰਕ
ਫਿਲੌਰ, 9 ਮਈ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਫਿਲੌਰ ਦੀ ਵਿਸ਼ੇਸ਼ ਮੀਟਿੰਗ ਸਥਾਨਕ ਦਫਤਰ ਵਿਖੇ ਗੁਰਦੀਪ ਗੋਗੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ ਅਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸਿੱਖਿਆ, ਸਿਹਤ ਤੇ ਰੁਜ਼ਗਾਰ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਦੇ ਹੁਕਮਰਾਨਾਂ ਵਲੋਂ ਲੋਕਾਂ ਉਪਰ ਧੱਕੇ ਨਾਲ ਥੋਪੀ ਜਾ ਰਹੀ ਜੰਗ ਦੀ ਸਖ਼ਤ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਅਜਿਹੀਆਂ ਭਰਾ-ਮਾਰੂ ਜੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਮੀਟਿੰਗ ਦੀ ਫੈਸਲੇ ਜਾਰੀ ਕਰਦਿਆਂ ਸਭਾ ਦੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਕਰਤਾਰ ਸਿੰਘ ਸਰਾਭਾ ਦੀ ਜਨਮ ਦਿਵਸ ਮੌਕੇ ਅਤੇ ਸਭਾ ਤੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨੌਜਵਾਨ ਵਿਦਿਆਰਥੀ ਕਨਵੈਨਸ਼ਨ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ 24 ਮਈ ਨੂੰ ਕਰਵਾਈ ਜਾ ਰਹੀ ਹੈ|
ਇਸ ਮੌਕੇ ਗਗਨਦੀਪ ਗੱਗਾ, ਓਂਕਾਰ ਬਿਰਦੀ, ਬਲਦੇਵ ਸਾਹਨੀ, ਸੰਦੀਪ ਸਿੰਘ, ਜੱਸਾ ਰੁੜਕਾ, ਅਮਰੀਕ ਰੁੜਕਾ, ਰਿਕੀ ਮੀਆਵਾਲ, ਸੁਨੀਲ ਭੈਣੀ, ਆਦਿ ਨੌਜਵਾਨ ਹਾਜ਼ਰ ਸਨ।

Advertisement

Advertisement
Advertisement