ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਸੁਧਾਰਾਂ ਲਈ ‘ਆਪ’ ਸਰਕਾਰ ਯਤਨਸ਼ੀਲ: ਬੈਂਸ

05:53 AM May 29, 2025 IST
featuredImage featuredImage
ਸਰਕਾਰੀ ਸਕੂਲ ਮਾਣਪੁਰ ਵਿੱਚ ਸਮਾਗਮ ਦੌਰਾਨ ਮੰਚ ’ਤੇ ਹਾਜ਼ਰ ਮੰਤਰੀ ਹਰਜੋਤ ਸਿੰਘ ਬੈਂਸ।

ਬਲਵਿੰਦਰ ਰੈਤ
ਨੰਗਲ, 28 ਮਈ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਆਨੰਦਪੁਰ ਸਾਹਿਬ ਦੇ 11 ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਸਰਕਾਰ ਯਤਨਸ਼ੀਲ ਹੈ। ਇਸ ਮੌਕੇ ਚੇਅਰਮੈਨ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ. ਸੰਜੀਵ ਗੌਤਮ, ਡੀਐੱਸਪੀ ਕੁਲਵੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸਣੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਪੰਚ, ਸਰਪੰਚ, ਮਾਪੇ ਤੇ ‘ਆਪ’ ਦੇ ਵਰਕਰਜ਼ ਹਾਜ਼ਰ ਸਨ।
ਇਸ ਦੌਰਾਨ ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਵਿੱਚ 12 ਕਰੋੜ ਦੀ ਲਾਗਤ ਨਾਲ ਅਧੁਨਿਕ ਕਮਿਊਨਿਟੀ ਸੈਂਟਰ ਉਸਾਰਿਆ ਜਾਵੇਗਾ। ਇਸ ਦੇ ਨਾਲ ਹੀ ਨੰਗਲ ਨੂੰ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਨੂਰਪੁਰ ਬੇਦੀ (ਪੱਤਰ ਪ੍ਰੇਰਕ): ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਮਾਣਕੂਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ’ਚ 11 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਲੋਕ ਅਰਪਣ ਕੀਤੇ। ਵਿਧਾਇਕ ਚੱਢਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿਰਫ਼ ਇਕ ਲਹਿਰ ਨਹੀਂ ਬਲਕਿ ਇੰਨਕਲਾਬ ਹੈ। ਇਸ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਸਿੱਖਿਆ ਆਮ ਆਦਮੀ ਦਾ ਮੁੱਢਲਾ ਅਧਿਕਾਰ ਹੈ, ਦਾ ਸੁਫ਼ਨਾ ਵੀ ਪੂਰਾ ਹੋਵੇਗਾ। ਇਸ ਮੌਕੇ ਸਕੂਲ ਇੰਚਾਰਜ ਵਾਸ਼ਿੰਗਟਨ ਸਿੰਘ, ਸਰਪੰਚ ਮਹਿੰਦਰ ਸਿੰਘ ਰਾਣਾ, ਸਰਪੰਚ ਜਰਨੈਲ ਸਿੰਘ, ਤਰਸੇਮ ਲਾਲ ਸੈਣੀ, ਸਰਪੰਚ ਜਸਵਿੰਦਰ ਸਿੰਘ ਸਮੀਰੋਵਾਲ, ਸਰਪੰਚ ਗੁਰਜੀਤ ਸਿੰਘ ਗੋਲਡੀ ਕਲਵਾਂ ਆਦਿ ਹਾਜ਼ਰ ਸਨ।

Advertisement

 

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੁੜਕੀ ਵਿੱਚ ਬੈਡਮਿੰਟਨ ਗਰਾਊਂਡ, ਪਾਥਵੇਅ, ਚਾਰਦੀਵਾਰੀ ਦੀ ਮੁਰੰਮਤ ਸਣੇ ਹੋਰ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਉਸਾਰੂ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ, ਨਾਲ ਹੀ ਖੇਡਾਂ ਲਈ ਲੋੜੀਂਦੀਆਂ ਸੁਵਿਧਾਵਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਅਰਸ਼ ਰੁੜਕੀ, ਤਰਸੇਮ ਉੱਪਲ, ਰਾਜੇਸ਼ ਉੱਪਲ, ਰਾਜਦੀਪ ਰਾਜੂ, ਗੁਰਪ੍ਰੀਤ ਭਿੰਡਰ, ਸੈਕਟਰੀ ਮਨਵੀਰ, ਸਨੀ ਚੋਪੜਾ, ਮਾਨਵ ਟਿਵਾਣਾ, ਸਤੀਸ਼ ਲਟੌਰ, ਗੁਰਮੇਲ ਸਿੰਘ, ਜ਼ਿੰਦੂ ਚਨਾਰਥਲ, ਬੱਗਾ ਨਲੀਨੀ ਅਤੇ ਭਰਪੂਰ ਸਿੰਘ ਆਦਿ ਹਾਜ਼ਰ ਸਨ।

Advertisement

Advertisement