ਸਿੱਖ ਕੌਮ ਸ੍ਰੀ ਅਕਾਲ ਤਖ਼ਤ ਤੋਂ ਪ੍ਰਵਾਨਿਤ ਅਕਾਲੀ ਦਲ ਨੂੰ ਹੀ ਦਵੇਗੀ ਮਾਨਤਾ: ਤਲਵੰਡੀ
08:10 AM May 09, 2025 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 8 ਮਈ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਹੋ ਰਹੀ ਮੈਂਬਰਸ਼ਿਪ ਨੂੰ ਸਿੱਖ ਕੌਮ ਪ੍ਰਵਾਨ ਕਰੇਗੀ, ਜਿਸ ਕਾਰਨ ਹੀ ਇਸ ਕਮੇਟੀ ਦੀਆਂ ਮੀਟਿੰਗਾਂ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਇੱਥੇ ਪ੍ਰੈੱਸ ਕਾਨਫੰਰਸ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਧੜੇ ਦੇ ਅਕਾਲੀ ਦਲ ਨੂੰ ਛੱਡ ਕੇ ਬਾਕੀ ਸਾਰੇ ਧੜੇ ਜਲਦ ਹੀ ਇਕ ਪਲੈਟਫ਼ਾਰਮ ਤੇ ਇਕਠੇ ਹੋ ਕੇ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਪ੍ਰੋਗਰਾਮ ਉਲੀਕਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 10 ਮਈ ਨੂੰ ਵਿਸ਼ਾਲ ਫ਼ਤਹਿਗੜ੍ਹ ਸਾਹਿਬ ’ਚ ਵਿਸ਼ਾਲ ਇਕਤਰਤਾ ਰੱਖੀ ਗਈ ਸੀ ਪ੍ਰੰਤੂ ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਟਕਰਾਅ ਦੇ ਮਾਹੌਲ ਨੂੰ ਮੁੱਖ ਰੱਖਦੇ ਹੋਏ ਇਸ ਨੂੰ ਮੁਲਤਵੀ ਕੀਤਾ ਗਿਆ ਅਤੇ ਹੁਣ ਇਹ 24 ਮਈ ਨੂੰ ਹੋਵੇਗੀ।
Advertisement
Advertisement
Advertisement