ਸਿੱਖ ਮਿਸ਼ਨਰੀ ਕਾਲਜ ਵੱਲੋਂ ਵਿਦਿਆਰਥੀਆਂ ਦਾ ਸਨਮਾਨ
ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 23 ਮਈ
ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ, ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਰਾਣੀ ਵਲਾਹ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੱਖੀ ਵਿਰਸੇ ਪ੍ਰਤੀ ਆਪਣੀ ਨਿਸ਼ਠਾ ਅਤੇ ਸਮਰਪਣ ਦਾ ਪ੍ਰਮਾਣ ਦਿੱਤਾ।
ਇਨ੍ਹਾਂ ਵਿਦਿਆਰਥੀਆਂ ਨੇ ਨਾ ਸਿਰਫ ਉੱਚ ਅੰਕ ਹਾਸਲ ਕੀਤੇ, ਸਗੋਂ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਦੀ ਗਹਿਰੀ ਸਮਝ ਵੀ ਦਰਸਾਈ। ਉਨ੍ਹਾਂ ਦੇ ਇਸ ਯੋਗਦਾਨ ਲਈ ਸਿੱਖ ਮਿਸ਼ਨਰੀ ਕਾਲਜ ਵੱਲੋਂ ਵਿਸ਼ੇਸ਼ ਤੌਰ ਤੇ ਸਕੂਲ ਆਏ ਭਾਈ ਸੁਖਵਿੰਦਰ ਸਿੰਘ ਤੁੜ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਤਸ਼ਾਹਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ, ਐਜ਼ੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ, ਮਦਨ ਪਠਾਣੀਆਂ ਅਤੇ ਪ੍ਰਿੰਸੀਪਲ ਨਿਰਭੈ ਸਿੰਘ ਸੰਧੂ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਰੂਹਾਨੀ ਜੜ੍ਹਾਂ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਸਦਾ ਹੀ ਪਾਠਕ੍ਰਮਕ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸੱਭਿਆਚਾਰਕ, ਧਾਰਮਿਕ ਅਤੇ ਆਤਮਿਕ ਤੌਰ ’ਤੇ ਵੀ ਸਮਰੱਥ ਬਣਾਉਣ ਵੱਲ ਜੁਟਿਆ ਰਹਿੰਦਾ ਹੈ।