ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਸੰਸਥਾਵਾਂ ਦੀ ਮਜ਼ਬੂਤੀ ਨਾਲ ਕੌਮ ਮਜ਼ਬੂਤ ਹੋਵੇਗੀ: ਗਿਆਨੀ ਹਰਪ੍ਰੀਤ ਸਿੰਘ

05:59 AM May 21, 2025 IST
featuredImage featuredImage
ਭਰਤੀ ਸਬੰਧੀ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ।

ਜਗਜੀਤ ਸਿੰਘ
ਹੁਸ਼ਿਆਰਪੁਰ, 20 ਮਈ
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਗੁਰੂਘਰਾਂ ਦੀ ਰਾਖੀ ਅਤੇ ਵਾੜ ਦੇ ਰੂਪ ਵਿੱਚ ਹੋਇਆ ਸੀ ਪਰ ਵਾੜ ਹੀ ਸਿੱਖ ਸੰਥਸਾਵਾਂ ਦਾ ਬੇੜਾ ਗਰਕ ਕਰ ਗਈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਸਿੱਖ ਕੌਮ ਦੀ ਰਾਜਨੀਤਿਕ ਮਜ਼ਬੂਤੀ ਹੋ ਸਕੇਗੀ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਅਕਾਲ ਤਖ਼ਤ ਵੱਲੋਂ ਨਿਯੁਕਤ ਭਰਤੀ ਕਮੇਟੀ ਵੱਲੋਂ ਜਾਰੀ ਭਰਤੀ ਮੁਹਿੰਮ ਦੀ ਇੱਥੇ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਕੌਮ ਅਤੇ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਆਪਣੇ ਅਸਲੀ ਕਾਰਜ ਤੋ ਪਾਸੇ ਹੱਟ ਕੇ ਨਿੱਜਪ੍ਰਸਤ ਵੱਲ ਵੱਧ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਲੋਕਾਂ ਵੱਲੋਂ ਆਪਣੇ ਮੁਫਾਦਾਂ ਲਈ ਕੀਤੇ ਫ਼ੈਸਲਿਆਂ ਦੀ ਭਰਪਾਈ ਦਾ ਨੁਕਸਾਨ ਅੱਜ ਪੂਰਾ ਪੰਥ ਅਤੇ ਕੌਮ ਝੱਲ ਰਿਹਾ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ 2015 ਮਗਰੋਂ ਸ਼੍ਰੋਮਣੀ ਅਕਾਲੀ ਦਲ ਤੋਂ ਲੋਕਾਂ ਦਾ ਭਰੋਸਾ ਉੱਠ ਗਿਆ ਸੀ, ਜਿਸ ਕਾਰਨ ਪੰਜਾਬੀ ਅਤੇ ਸਿੱਖ ਵਿਦੇਸ਼ਾਂ ਵਿੱਚ ਮਜ਼ਬੂਤ ਹੋਣ ਦੇ ਬਾਵਜੂਦ ਸੂਬੇ ਵਿੱਚ ਧਾਰਮਿਕ ਤੇ ਰਾਜਨੀਤਿਕ ਤੌਰ ’ਤੇ ਕਮਜ਼ੋਰ ਹੋਏ। ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 2022 ਦੀ ਸ਼ਰਮਨਾਕ ਹਾਰ ਤੋਂ ਬਾਅਦ ਪਾਰਟੀ ’ਤੇ ਕਾਬਜ਼ ਲੀਡਰਸ਼ਿਪ ਨੇ ਪੰਜਾਬ ਦੇ ਲੋਕਾਂ ਅਤੇ ਵਰਕਰਾਂ ਦੀ ਭਾਵਨਾ ਨੂੰ ਕਦੇ ਪ੍ਰਵਾਨ ਨਹੀਂ ਕੀਤਾ। ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਇਸ ਪੁਨਰ ਸੁਰਜੀਤੀ ਮੁਹਿੰਮ ਤਹਿਤ ਕੇਵਲ ਆਗੂ ਜਾਂ ਚਿਹਰੇ ਨਹੀਂ ਬਦਲਣੇ, ਸਗੋਂ ਨੀਤੀ ਵੀ ਬਦਲਣੀ ਹੈ। ਇਸ ਮੌਕੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਬੀਬੀ ਜਗੀਰ ਕੌਰ, ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵੀ ਸੰਬੋਧਨ ਕੀਤਾ।

Advertisement

Advertisement