ਸਿੱਧਵਾਂ ਕਲਾਂ ਦੇ ਸਰਪੰਚ ਖ਼ਿਲਾਫ਼ ਕੇਸ ਦਰਜ
07:05 AM Apr 05, 2025 IST
ਪੱਤਰ ਪ੍ਰੇਰਕ
ਜਗਰਾਉਂ, 4 ਅਪਰੈਲ
ਪੁਲੀਸ ਥਾਣਾ ਸਦਰ ਨੇ ਪਿੰਡ ਸਿੱਧਵਾਂ ਕਲਾਂ ਦੇ ਇੱਕ ਪਰਿਵਾਰ ਦੀ ਔਰਤ ਨੂੰ ਥਾਣੇ ਵਿੱਚ ਪੁਲੀਸ ਅਧਿਕਾਰੀਆਂ ਸਾਹਮਣੇ ਨਿਰਵਰਸਤਰ ਕਰ ਕੇ ਘੁਮਾਉਣ ਅਤੇ ਪੇਸ਼ੀ ਭੁੱਗਤਣ ਜਾਂਦੇ ਉਕਤ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਮੋਟਰਸਾਈਕਲ ਉਪਰ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਕਈ ਮਹੀਨਿਆਂ ਬਾਅਦ ਪੀੜਤਾ ਦੇ ਬਿਆਨ ਦਰਜ ਕਰਕੇ ਕੇਸ ਦਰਜ ਕੀਤਾ ਗਿਆ ਹੈ।
Advertisement
ਏਐੱਸਆਈ ਦਲਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਸਿੱਧਵਾਂ ਕਲਾਂ ਦੀ ਵਸਨੀਕ ਔਰਤ ਮਨਜੀਤ ਕੌਰ ਪਤਨੀ ਦਰਸ਼ਨ ਸਿੰਘ ਦਾ ਅਤੇ ਉਸ ਦੇ ਪਰਿਵਾਰ ਦਾ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਨਾਲ ਜ਼ਮੀਨੀ ਵਿਵਾਦ ਸੀ। ਇਸੇ ਦੌਰਾਨ ਪੀੜਤ ਧਿਰ ਨੇ ਤੱਤਕਾਲੀ ਐੱਸਐੱਸਪੀ ਨਵਨੀਤ ਸਿੰਘ ਬੈਂਸ ਦੇ ਦਫਤਰ ਅੱਗੇ ਧਰਨਾ ਵੀ ਦਿੱਤਾ ਸੀ। ਇਸ ਮਗਰੋਂ ਪੇਸ਼ ਭੁਗਤਣ ਜਾਣ ਮੌਕੇ ਰਾਹ ਵਿੱਚ ਇੱਕ ਕਾਰ ਸਵਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ। ਅਖੀਰ ਹੁਣ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸਰਪੰਚ ਕੁਲਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement