ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਦੀ ਦਸਤਾਵੇਜ਼ੀ ’ਤੇ ਰੋਕ ਲਾਉਣ ਦੀ ਮੰਗ

06:00 AM Jun 11, 2025 IST
featuredImage featuredImage

ਜੋਗਿੰਦਰ ਸਿੰਘ ਮਾਨ
ਮਾਨਸਾ, 10 ਜੂਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਬੀਬੀਸੀ ਵੱਲੋਂ ਮੂਸੇਵਾਲਾ ’ਤੇ ਬਣਾਈ ਦਸਤਾਵੇਜ਼ੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਬੀਬੀਸੀ ਮਹਾਰਾਸ਼ਟਰ ਅਤੇ ਜੁਹੂ ਪੁਲੀਸ ਨੂੰ ਪੱਤਰ ਲਿਖ ਕੇ ਫਿਲਮ ’ਤੇ ਰੋਕ ਲਗਾਉਣ ਅਤੇ ਚੈਨਲ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਦਸਤਾਵੇਜ਼ੀ ਬਣਾਉਣ ਲਈ ਉਹ ਕਾਫ਼ੀ ਦੇਰ ਤੋਂ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ ਪਰ ਹੁਣ ਫ਼ਿਲਮ ਬਣਾਉਣ ਵਾਲੇ ਨੇ ਉਨ੍ਹਾਂ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ, ਜਿਸ ਨਾਲ ਮੂਸੇਵਾਲਾ ਦਾ ਅਦਾਲਤ ਵਿਚ ਚੱਲਦਾ ਕੇਸ ਪ੍ਰਭਾਵਿਤ ਹੋਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਉਹ ਬੀਬੀਸੀ ਪ੍ਰਬੰਧਕਾਂ ਦੇ ਖ਼ਿਲਾਫ਼ ਡੀਜੀਪੀ ਮਹਾਰਾਸ਼ਟਰ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਮਾਨਸਾ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਪਹੁੰਚੇ ਹਨ। ਉਧਰ ਚੈਨਲ ਵੱਲੋਂ ਦਸਤਾਵੇਜ਼ੀ ਦੇ ਸਬੰਧ ਵਿਚ ਰੱਖਿਆ ਗਿਆ ਪ੍ਰੋਗਰਾਮ ਵੀ 10 ਦਿਨ ਅੱਗੇ ਪਾ ਦਿੱਤਾ ਗਿਆ ਹੈ। ਮਾਨਸਾ ਦੀ ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਅਦਾਲਤ ਨੇ ਬੀਬੀਸੀ ਦੇ ਤਿੰਨ ਅਧਿਕਾਰੀਆਂ ਨੂੰ ਇਸ ਮਾਮਲੇ ਸਬੰਧੀ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ਕੇਸ ਦੀ ਅਗਲੀ ਸੁਣਵਾਈ ਉਕਤ ਅਦਾਲਤ ਵਿਚ 12 ਜੂਨ ਨੂੰ ਹੋਵੇਗੀ।

Advertisement

Advertisement