ਸੀਆਈਏ ਇੰਚਾਰਜ ਮਨਫੂਲ ਸਿੰਘ ਦੀ ਮੁੱਖ ਮੰਤਰੀ ਤਗ਼ਮੇ ਲਈ ਚੋਣ
05:17 AM Jan 03, 2025 IST
ਪੱਤਰ ਪ੍ਰੇਰਕ
ਰੂਪਨਗਰ, 2 ਜਨਵਰੀ
ਸਥਾਨਕ ਸੀਆਈਏ ਸਟਾਫ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਮਨਫੂਲ ਸਿੰਘ ਨੂੰ 26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇਹ ਸਨਮਾਨ ਪੁਲੀਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਬਦਲੇ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਉਨ੍ਹਾਂ ਦਾ ਨਾਮ 12ਵੇਂ ਨੰਬਰ ’ਤੇ ਦਰਜ ਹੈ।
Advertisement
Advertisement