ਸੀਚੇਵਾਲ ਕਾਲਜ ਦਾ ਨਤੀਜਾ ਸ਼ਾਨਦਾਰ
05:13 AM Mar 29, 2025 IST
ਸ਼ਾਹਕੋਟ: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀਸੀਏ ਪੰਜਵੇਂ ਸਮੈਸਟਰ ਦੇ ਐਲਾਨੇ ਗਏ ਨਤੀਜੇ ’ਚ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਸੀਚੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਬੀਸੀਏ ਦੀ ਵਿਦਿਆਰਥਣ ਜਗਰੂਪ ਕੌਰ ਨੇ ਪੰਜਵੇਂ ਸਮੈਸਟਰ ’ਚੋਂ 83.50 ਫੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਚੌਥਾ ਤੇ ਕਾਲਜ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸੁਖਵਿੰਦਰ ਕੌਰ ਨੇ 75.75 ਫੀਸਦ ਅੰਕਾਂ ਨਾਲ ਕਾਲਜ ’ਚੋਂ ਦੂਜਾ ਅਤੇ ਆਂਚਲਪ੍ਰੀਤ ਕੌਰ ਨੇ 73 ਫੀਸਦ ਅੰਕਾਂ ਨਾਲ ਤੀਜਾ ਸਥਾਨ ਗਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਲਬੀਰ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਬੂਟਾ ਸਿੰਘ, ਸਰਪੰਚ ਜੋਗਾ ਸਿੰਘ ਅਤੇ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਸ਼ਾਨਦਾਰ ਨਤੀਜੇ ਦੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement