ਸੀਨੀਅਰ ਨੌਕਰਸ਼ਾਹਾਂ ਦੀ ਹਰ ਮੰਗਲਵਾਰ ਨੂੰ ਹੋਵੇਗੀ ਮੀਟਿੰਗ
04:39 AM Mar 25, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਾਰਚ
ਦਿੱਲੀ ਵਿੱਚ ਨਵੀਂ ਸਰਕਾਰ ਦੇ ਬਣਨ ਨਾਲ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਸੁਧਾਰਿਆ ਗਿਆ ਪ੍ਰਸ਼ਾਸਨਿਕ ਢਾਂਚਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀਨੀਅਰ ਨੌਕਰਸ਼ਾਹਾਂ ਦਾ ਇੱਕ ਗਰੁੱਪ ਹੁਣ ਉਨ੍ਹਾਂ ਮੁੱਦਿਆਂ ਦੀ ਨਿਗਰਾਨੀ ਕਰਨ ਲਈ ਹਰ ਮੰਗਲਵਾਰ ਨੂੰ ਮੀਟਿੰਗ ਕਰੇਗਾ। ਸਰਕਾਰ ਅਤੇ ਦਿੱਲੀ ਪੁਲੀਸ ਦਰਮਿਆਨ ਸਹਿਯੋਗ ਵਧਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਮੀਟਿੰਗ ਦੌਰਾਨ ਸ਼ਾਹ ਨੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਹ ਬੰਗਲਾਦੇਸ਼ੀ ਅਤੇ ਰੋਹਿੰਗਿਆ ‘ਘੁਸਪੈਠੀਆਂ’ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਸਹੂਲਤ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਇਸ ਸਬੰਧੀ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਤਾਲਮੇਲ ਕਮੇਟੀ ਬਣਾਈ ਗਈ ਹੈ।
Advertisement
Advertisement