ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ
05:36 AM May 01, 2025 IST
ਖੰਨਾ: ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਵੱਲੋਂ ਅੱਜ ਪਾਸ ਆਊਟ ਹੋ ਰਹੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹਿਆ। ਚੇਅਰਮੈਨ ਗੁਰਚਰਨ ਸਿੰਘ ਨੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਨਿਵਾਜਿਆ। ਇਸ ਮੌਕੇ ਅਨੂਪ ਰੰਜਨ ਨੂੰ ਮਿਸਟਰ ਫੇਅਰਵੈਲ ਅਤੇ ਰਿਤੂ ਵੈਸ਼ ਨੂੰ ਮਿਸ ਫੇਅਰਵੈਲ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਿੱਖਿਆ ਦਿੱਤੀ ਕਿ ਨਵੀਂ ਪੀੜ੍ਹੀ ਦੀ ਸਹਿਣਸ਼ੀਲਤਾ, ਯੋਜਨਾ, ਸਖਤ ਮਿਹਨਤ ਅਤੇ ਦੂਰ ਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ ’ਤੇ ਲਿਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement