ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ
04:31 AM Jul 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ
ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਈਟੀਓ ਨਿਤਿਨ ਗੋਇਲ ਸ਼ਾਮਲ ਹੋਏ। ਇਸ ਮੌਕੇ ਵਿਛੜ ਗਏ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮੀਟਿੰਗ ਵਿੱਚ ਬਜ਼ੁਰਗਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਠੋਸ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਣ ਦਾ ਫ਼ੈਸਲਾ ਕੀਤਾ ਗਿਆ। ਇਸ ਦੌਰਾਨ ਐਸੋਸੀਏਸ਼ਨ ਦੇ ਕੁਝ ਮੈਂਬਰਾਂ ਦਾ ਜਨਮ ਦਿਨ ਵੀ ਮਨਾਇਆ ਗਿਆ ਅਤੇ ਈਟੀਓ ਨਿਤਿਨ ਗੋਇਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੀਰਬਲ ਦਾਸ, ਰਾਜ ਕੁਮਾਰ ਗੋਇਲ, ਬਲਵਿੰਦਰ ਭਾਰਦਵਾਜ, ਭਰਤ ਹਰੀ ਸ਼ਰਮਾ, ਪਵਨ ਕੁਮਾਰ ਗੁੱਜਰਾਂ, ਗੁਰਦਿਆਲ ਸਿੰਘ, ਸੁਖਚੈਨ ਸਿੰਘ, ਪ੍ਰੇਮ ਗੁਪਤਾ, ਗੁਰਦੀਪ ਸਿੰਘ, ਬਰਖਾ ਰਾਮ, ਵਿਜੇ ਗਰਗ, ਸੁਖਦੇਵ ਸਿੰਘ ਅਤੇ ਹਰੀ ਸ਼ਰਮਾ ਮੌਜੂਦ ਸਨ।
Advertisement
Advertisement