ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ
05:13 AM May 11, 2025 IST
ਚਮਕੌਰ ਸਾਹਿਬ: ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਚਮਕੌਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਸੀਨੀਅਰ ਮੈਂਬਰ ਅਜਾਇਬ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਨੇ ਪਿੰਡ ਜੰਡ ਸਾਹਿਬ ਨੇੜੇ ਲੱਗ ਰਹੀ ਪੇਪਰ ਮਿਲ ਦਾ ਵਿਰੋਧ ਕੀਤਾ ਅਤੇ ਸਰਕਾਰ ਨੂੰ ਇਸ ਦੀ ਤਜਵੀਜ ਰੱਦ ਕਰਨ ਦੀ ਬੇਨਤੀ ਕੀਤੀ। ਮੈਂਬਰਾਂ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਚਮਕੌਰ ਸਾਹਿਬ ਤੋਂ ਪਿੰਡ ਭੂਰੜੇ ਰੋਡ ਅਤੇ ਸੰਧੂਆਂ ਰੋਡ ਤੋਂ ਮਾਣੇਮਾਜਰਾ ਰੋਡ ਲਿੰਕ ਸੜਕਾਂ ਨੂੰ ਜਲਦੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਕੰਟਰੋਲ ਕਰਨ ਦੀ ਮੰਗ ਕੀਤੀ ਗਈ। ਮੈਂਬਰਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement