ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
05:35 AM Feb 03, 2025 IST
ਧੂਰੀ: ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਿੰਸੀਪਲ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪ੍ਰੀਤਮ ਸਿੰਘ ਇੰਸਪੈਕਟਰ, ਜਗਜੀਤ ਸਿੰਘ, ਅਜਮੇਰ ਸਿੰਘ ਭੰਗੂ, ਬਲਵੀਰ ਸਿੰਘ ਨੇਵੀ ਤੇ ਗਿਆਨ ਸਿੰਘ ਏਐੱਸਆਈ ਆਦਿ ਦਾ ਜਨਮ ਦਿਨ ਮਨਾਇਆ ਗਿਆ।
ਐਸੋਸੀਏਸ਼ਨ ਵਿੱਚ ਨਵੇਂ ਮੈਂਬਰ ਗੁਰਚਰਨ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਜਸਦੇਵ ਸਿੰਘ ਅਤੇ ਦਵਿੰਦਰ ਸਿੰਘ ਕੈਨੇਡਾ ਦਾ ਮੈਂਬਰਸ਼ਿਪ ਲੈਣ ’ਤੇ ਸਵਾਗਤ ਕੀਤਾ ਗਿਆ। ਐਸੋਸੀਏਸ਼ਨ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਕੈਂਬ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦਾ ਜ਼ਿਕਰ ਕੀਤਾ। ਇਸ ਮੌਕੇ ਜਸਪਾਲ ਸਿੰਘ ਭੁੱਲਰ ਨੇ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ। ਇਸਤੋਂ ਇਲਾਵਾ ਪ੍ਰੀਤਮ ਸਿੰਘ ਮੀਤ ਪ੍ਰਧਾਨ ਨੇ ਆਏ ਮੈਂਬਰਾਂ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement