ਸੁਖਦੇਵ ਸਿੰਘ ਢੀਂਡਸਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸ਼ਾਮਲ ਹੋਏ ਹਜ਼ਾਰਾਂ ਲੋਕਾਂ ਨੇ ਢੀਂਡਸਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸੁਖਦੇਵ ਸਿੰਘ ਢੀਂਡਸਾ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵਿਖਾਈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਹਵਾਈ ਫਾਇਰ ਕਰਕੇ ਸਲਾਮੀ ਦਿੱਤੀ।
ਅੱਜ ਸਵੇਰੇ ਲਗਪਗ 10 ਵਜੇ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸਥਾਨਕ ਰਿਹਾਇਸ਼ ’ਤੇ ਲਿਆਂਦਾ ਗਈ, ਜਿਥੇ ਕਰੀਬ 2 ਵਜੇ ਤੱਕ ਲੋਕਾਂ ਨੇ ਆਪਣੇ ਵਿਛੜੇ ਆਗੂ ਦੇ ਅੰਤਿਮ ਦਰਸ਼ਨ ਕੀਤੇ। ਇਸ ਮਗਰੋਂ ਢੀਂਡਸਾ ਦੀ ਦੇਹ ਨੂੰ ਕਰੀਬ ਸਵਾ ਤਿੰਨ ਵਜੇ ਪਿੰਡ ਉੱਭਾਵਾਲ ਤੋਂ ਬਾਹਰਵਾਰ ਢੀਂਡਸਾ ਦੀ ਜੱਦੀ ਜ਼ਮੀਨ ’ਚ ਲਿਜਾਇਆ ਗਿਆ। ਅੰਤਿਮ ਯਾਤਰਾ ਦੌਰਾਨ ‘ਸੁਖਦੇਵ ਸਿੰਘ ਢੀਂਡਸਾ ਅਮਰ ਰਹੇ’, ‘ਢੀਂਡਸਾ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰੇ ਗੂੰਜੇ ਤੇ ਫੁੱਲਾਂ ਦੀ ਵਰਖਾ ਕਰਦਿਆਂ ਮ੍ਰਿਤਕ ਦੇਹ ਨੂੰ ਚਿਖਾ ਤੱਕ ਲਿਜਾਇਆ ਗਿਆ, ਜਿਥੇ ਲਗਪਗ ਸਵਾ ਚਾਰ ਵਜੇ ਪਰਮਿੰਦਰ ਸਿੰਘ ਢੀਂਡਸਾ ਨੇ ਚਿਖਾ ਨੂੰ ਅਗਨੀ ਦਿਖਾਈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਮ੍ਰਿਤਕ ਦੇਹ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਮਾਲਵਿੰਦਰ ਸਿੰਘ ਕੰਗ ਵੱਲੋਂ ਮ੍ਰਿਤਕ ਦੇਹ ਉਪਰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਅੰਤਿਮ ਸੰਸਕਾਰ ਮੌਕੇ ਵਿਧਾਇਕ ਗੁਰਲਾਲ ਸਿੰਘ ਘਨੌਰ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਿਆਣਾ ਤੋਂ ਇਨੈਲੋ ਆਗੂ ਅਭੈ ਚੌਟਾਲਾ, ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਭਾਜਪਾ ਆਗੂ ਅਸ਼ਵਨੀ ਸ਼ਰਮਾ, ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਮੰਤਰੀ ਅਨਿਲ ਜੋਸ਼ੀ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੁਰਿੰਦਰਪਾਲ ਸਿੰਘ ਸਿਬੀਆ, ਕੁਲਵੀਰ ਸਿੰਘ ਜ਼ੀਰਾ, ਅਕਾਲੀ ਆਗੂ ਸੁੱਚਾ ਸਿੰਘ ਛੋਟੇਪੁਰ, ‘ਅਜੀਤ’ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਪ੍ਰਕਾਸ਼ ਚੰਦ ਗਰਗ, ਭਾਜਪਾ ਮਹਿਲਾ ਆਗੂ ਜੈਇੰਦਰ ਕੌਰ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਚਰਨਜੀਤ ਸਿੰਘ ਬਰਾੜ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਬਲਵੀਰ ਸਿੰਘ ਘੁੰਨਸ, ਗਗਨਜੀਤ ਸਿੰਘ ਬਰਨਾਲਾ, ਵਿਨਰਜੀਤ ਸਿੰਘ ਗੋਲਡੀ, ਮੁਹੰਮਦ ਤੁਫੈਲ ਮਲਿਕ, ਨੁਸਰਤ ਅਲੀ ਬੱਗੇ ਖਾਂ, ਐੱਸਜੀਪੀਸੀ ਮੈਂਬਰ ਜਸਵੰਤ ਸਿੰਘ ਪੁਡੈਣ, ਭੁਪਿੰਦਰ ਸਿੰਘ ਭਲਵਾਨ, ਤੇਜਾ ਸਿੰਘ ਕਮਾਲਪੁਰ ਤੇ ਮਲਕੀਤ ਸਿੰਘ ਚੰਗਾਲ, ਅਮਨਬੀਰ ਸਿੰਘ ਚੈਰੀ, ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਜਸਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਜੌਹਲ, ਸੇਵਾਮੁਕਤ ਐੱਸਐੱਸਪੀ ਗੁਰਪ੍ਰੀਤ ਸਿੰਘ ਤੂਰ, ਰਣਬੀਰ ਸਿੰਘ ਖੱਟੜਾ ਤੇ ਪ੍ਰਿਤਪਾਲ ਸਿੰਘ ਥਿੰਦ, ਜਗਦੀਪ ਸਿੰਘ ਨਕਈ, ਮਾਨ ਸਿੰਘ ਗਰਚਾ ਲੁਧਿਆਣਾ, ਸੁਖਵਿਦਰ ਸਿੰਘ ਔਲਖ, ਜਸਵੰਤ ਸਿੰਘ ਖਹਿਰਾ, ਬੀਬੀ ਪਰਮਜੀਤ ਕੌਰ ਲਾਂਡਰਾ, ਪਰਮਜੀਤ ਕੌਰ ਗੁਲਸ਼ਨ, ਬੀਬੀ ਹਰਜੀਤ ਕੌਰ ਤਲਵੰਡੀ, ਜਤਿੰਦਰ ਸਿੰਘ ਸੋਨੀ ਮੰਡੇਰ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆਂ, ਰਿਪੁਦਮਨ ਸਿੰਘ ਢਿੱਲੋਂ, ਵਿਜੇ ਲੰਕੇਸ਼ ਆਦਿ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਇਲਾਕੇ ਦੇ ਪੰਚ-ਸਰਪੰਚ ਸ਼ਾਮਲ ਸਨ।