ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
05:30 AM May 30, 2025 IST
ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਿੜ ਦਾ ਸੂਝਵਾਨ ਤੇ ਉੱਚੇ ਦੁਮਾਲੜੇ ਵਾਲਾ ਵਿਅਕਤੀ ਸਾਡੇ ਵਿਚੋਂ ਵਿਛੜ ਗਿਆ ਹੈ। ਉਨ੍ਹਾਂ ਕਿਹਾ,‘ਢੀਂਡਸਾ ਦਾ ਅਕਾਲ ਚਲਾਣਾ ਅਸਹਿ ਸਦਮਾ ਹੈ। ਮੈਂ ਅਕਾਲ ਪੁਰਖ ਦੇ ਚਰਨਾਂ ’ਚ ਅਰਦਾਸ ਕਰਦਾ ਹਾਂ ਕਿ ਉਸ ਦੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਇਸ ਸਦਮੇ ਨੂੰ ਬਰਦਾਸ਼ਤ ਕਰਨ ਦਾ ਬਲ ਬਖਸ਼ਣ। -ਪੱਤਰ ਪ੍ਰੇਰਕ
Advertisement
Advertisement