ਸੁਖਬੀਰ ਦੀਆਂ ਨੀਤੀਆਂ ਨੇ ਅਕਾਲੀ ਦਲ ਦਾ ਘਾਣ ਕੀਤਾ: ਰੱਖੜਾ
05:59 AM May 19, 2025 IST
ਪੱਤਰ ਪ੍ਰੇਰਕ
ਪਟਿਆਲਾ, 18 ਮਈ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਨੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਘਾਣ ਕੀਤਾ ਹੈ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਵਿੱਚ ਆਪਣਾ ਆਧਾਰ ਗੁਆ ਬੈਠਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ’ਚ 26 ਲੱਖ ਤੋਂ ਵੱਧ ਮੈਂਬਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਸ੍ਰੀ ਰੱਖੜਾ ਇੱਥੇ ਨਾਭਾ ਦੇ ਮੱਲੇਵਾਲ ਵਿੱਚ ਰੱਖੇ ਪ੍ਰੋਗਰਾਮ ਬਾਰੇ ਜਾਣਕਾਰੀ ਦੇ ਰਹੇ ਸਨ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ। ਟੌਹੜਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦੀ ਨਾਭਾ ਹਲਕੇ ਦੀ ਮੀਟਿੰਗ ਵਿਸ਼ੇਸ਼ ਕਰਕੇ ਮੱਲੇਵਾਲ ਪਿੰਡ ਵਿੱਚ 22 ਮਈ ਨੂੰ ਹੋਵੇਗੀ।
Advertisement
Advertisement