ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ਬੁਲੰਦੀਆਂ ਨੂੰ ਛੂਹੇਗਾ: ਭੁੱਲਰ

06:13 AM Apr 14, 2025 IST
featuredImage featuredImage

ਜਸਪਾਲ ਸਿੰਘ ਸੰਧੂ
ਮੱਲਾਂਵਾਲਾ, 13 ਅਪਰੈਲ

Advertisement

ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਦਿਨ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਅਕਾਲੀਆਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।  ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ਦੀ ਖੁਸ਼ੀ ਵਿੱਚ ਅੱਜ ਮੱਲਾਂਵਾਲਾ ਦੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਸੈਂਕੜੇ ਅਕਾਲੀ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ ਪਹਿਲਾ ਨਾਲੋਂ ਵੀ ਵਧੇਗੀ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ ਅਤੇ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੁਲਦੀਪ ਸਿੰਘ ਡੋਗਰਾ, ਮਨਜੀਤ ਸਿੰਘ ਸੰਧੂ, ਸੁਰਜੀਤ ਸਿੰਘ ਕਾਲਾ, ਜੀਤ ਸਿੰਘ ਸੁਨਮਾਂ, ਹਰਚੰਦ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਭੋਰੂ, ਹਰਦੀਪ ਸਿੰਘ ਭੋਰੂ, ਬਚਨ ਸਿੰਘ ਖੋਪਲ, ਬਖਸ਼ੀਸ਼ ਸਿੰਘ, ਨਿੰਦਰ ਸਿੰਘ ਕਰਮੂਕਾ, ਰਣਜੀਤ ਸਿੰਘ ਮੋਮੀ, ਕਾਲਾ ਸਿੰਘ, ਹਰਜਿੰਦਰ ਸਿੰਘ ਮੱਲਾਂਵਾਲਾ, ਸੰਤੋਖ ਸਿੰਘ ਧੰਜੂ, ਵੱਸਣ ਸਿੰਘ ਦੂਲੇ ਵਾਲਾ, ਕਾਰਜ ਸਿੰਘ ਦੂਲੇ ਵਾਲਾ, ਮਹਿੰਦਰ ਸਿੰਘ ਮੱਲਾਂਵਾਲਾ, ਅਰਜਨ ਸਿੰਘ ਕਰਮੂਕਾ ਆਦਿ ਹਾਜ਼ਰ ਸਨ।

Advertisement
Advertisement