ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੇ ਮੁਹਾਲੀ ਵਿੱਚ ਸਰਗਰਮੀਆਂ ਵਧਾ ਕੇ ਛੇੜੀ ਚਰਚਾ

05:54 AM Jun 02, 2025 IST
featuredImage featuredImage
ਮੁਹਾਲੀ ਵਿੱਚ ਸਥਾਨਕ ਆਗੂਆਂ ਤੇ ਵਰਕਰਾਂ ਨੂੰ ਮਿਲਦੇ ਹੋਏ ਸੁਖਬੀਰ ਸਿੰਘ ਬਾਦਲ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਵਿੱਚ ਸਰਗਰਮੀਆਂ ਵਧਾ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਪਿਛਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਨੇ ਮੁਹਾਲੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਨਿੱਜੀ ਅਤੇ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਪਾਰਟੀ ਦੇ ਆਗੂਆਂ ਤੇ ਸਰਗਰਮ ਵਰਕਰਾਂ ਨਾਲ ਮਿਲਣੀਆਂ ਕੀਤੀਆਂ ਗਈਆਂ। ਸੁਖਬੀਰ ਬਾਦਲ ਨੇ ਅੱਜ ਗੁਰਦੁਆਰਾ ਸਿੰਘ ਸਭਾ ਸੈਕਟਰ-69 ਅਤੇ ਸੈਕਟਰ-70 ਵਿੱਚ ਕਰਵਾਏ ਗਏ ਦੋ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਵੀ ਕੀਤੀ। ਹਾਲਾਂਕਿ, ਅਕਾਲੀ ਸਰਕਾਰ ਦੌਰਾਨ ਬਾਦਲ ਪਰਿਵਾਰ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ, ਏਸੀ ਬੱਸ ਅੱਡਾ ਅਤੇ ਦਰਜਨ ਖੇਡ ਸਟੇਡੀਅਮ ਸਮੇਤ ਕਈ ਤੋਹਫ਼ੇ ਲੋਕਾਂ ਨੂੰ ਦਿੱਤੇ ਸਨ ਪਰ ਵਰਕਰਾਂ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ। ਉਨ੍ਹਾਂ ਨਾਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਆਗੂ ਵੀ ਮੌਜੂਦ ਸਨ।
ਉਧਰ, ਸੂਤਰ ਦੱਸਦੇ ਹਨ ਕਿ ਸੁਖਬੀਰ ਬਾਦਲ ਪਾਰਟੀ ਦੀ ਮਜ਼ਬੂਤੀ ਤੇ ਆਪਣੇ ਲਈ ਸਿਆਸੀ ਮੈਦਾਨ ਦੀ ਭਾਲ ਵਿੱਚ ਹਨ। ਇਹ ਵੀ ਚਰਚਾ ਹੈ ਕਿ ਜੇਕਰ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਸੁਖਬੀਰ ਬਾਦਲ ਮੁਹਾਲੀ ਤੋਂ ਚੋਣ ਲੜ ਸਕਦੇ ਹਨ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਮੁਹਾਲੀ ਤੋਂ ਚੋਣ ਲੜਨਾ ਚਾਹੁੰਦੇ ਹਨ ਤਾਂ ਸਵਾਗਤ ਹੈ। ਮੁਹਾਲੀ ਫੇਰੀ ਦੌਰਾਨ ਸੁਖਬੀਰ ਨੇ ਸਥਾਨਕ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਪਰਵਿੰਦਰ ਸਿੰਘ ਬੈਦਵਾਨ, ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਦੀਪ ਸਿੰਘ ਭਾਰਜ, ਪਾਰਟੀ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਮਨਜੀਤ ਸਿੰਘ ਮਾਨ, ਕੈਪਟਨ ਰਮਨਦੀਪ ਸਿੰਘ ਬਾਵਾ, ਪਰਮਜੀਤ ਸਿੰਘ ਗਿੱਲ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਤੇ ਹਰਿੰਦਰ ਸਿੰਘ ਸੁੱਖਗੜ੍ਹ, ਗੁਰਪ੍ਰੀਤ ਸਿੰਘ ਤੰਗੋਰੀ, ਬਲਜੀਤ ਸਿੰਘ ਦੈੜੀ ਅਤੇ ਮਿੱਡੂਖੇੜਾ ਪਰਿਵਾਰ ਦੇ ਮੈਂਬਰ ਹਾਜ਼ਰ ਸਨ।

Advertisement

Advertisement