ਸੁਖਬੀਰ ਵੱਲੋਂ ਤਲਵੰਡੀ ਸਾਬੋ ’ਚ ਕੱਢਿਆ ਰੋਡ ਸ਼ੋਅ ਹੰਕਾਰ ਦੀ ਨਿਸ਼ਾਨੀ: ਢੀਂਡਸਾ
06:07 AM Apr 15, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਤਲਵੰਡੀ ਸਾਬੋ ਵਿੱਚ ਬਾਦਲ ਦਲ ਵੱਲੋਂ ਕੱਢਿਆ ਗਿਆ ਰੋਡ ਸ਼ੋਅ ਸਿਰਫ਼ ਹੰਕਾਰ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਸਿੰਘ ਸਾਹਿਬਾਨ ਬਹੁਤ ਸਤਿਕਾਰਯੋਗ ਹਨ। ਉਨ੍ਹਾਂ ਬਾਰੇ ਸੁਖਬੀਰ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਤੇ ਉਸ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਸਿੰਘ ਸਾਹਿਬਾਨ ਦੀ ਕੀਤੀ ਜਾ ਰਹੀ ਕਿਰਦਾਰਕੁਸ਼ੀ ਬਹੁਤ ਹੀ ਸ਼ਰਮਨਾਕ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਵੱਲੋਂ ਇਹ ਕਹਿਣਾ ਕਿ ਜਥੇਦਾਰ ਸਾਹਿਬਾਨ ਨੇ ਸੁਰੱਖਿਆ ਲੈਣ ਲਈ ਬਹੁਤ ਕੁੱਝ ਕੀਤਾ, ਇਹ ਮਾਨਸਿਕ ਦੀਵਾਲੀਏਪਣ ਦੀ ਨਿਸ਼ਾਨੀ ਹੈ। ਸ੍ਰੀ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਨਵੇਂ ਬਣੇ ਰਿਸ਼ਤੇਦਾਰਾਂ ਨੂੰ ਕਿਸ ਹੈਸੀਅਤ ਨਾਲ ਗਾਰਦ ਪ੍ਰਦਾਨ ਕਰਵਾਈ ਗਈ ਹੈ, ਉਸ ਬਾਰੇ ਵੀ ਸਪੱਸ਼ਟ ਕਰਨਾ ਚਾਹੀਦਾ ਹੈ।
Advertisement
Advertisement