ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਵੱਲੋਂ ਸਰਕਲ ਪ੍ਰਧਾਨਾਂ ਨਾਲ ਮੁਲਾਕਾਤ

06:03 AM Apr 17, 2025 IST
featuredImage featuredImage
ਅਕਾਲੀ ਵਰਕਰਾਂ ਨਾਲ ਸੁਖਬੀਰ ਸਿੰਘ ਬਾਦਲ।

ਡੀਪੀਐਸ ਬੱਤਰਾ
ਸਮਰਾਲਾ, 16 ਅਪਰੈਲ
ਇੱਥੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 8 ਸਰਕਲਾਂ ਦੇ ਸਰਕਲ ਪ੍ਰਧਾਨਾਂ, ਹਲਕੇ ਦੇ ਡੈਲੀਗੇਟਾਂ, ਪਾਰਟੀ ਦੇ ਕੌਂਸਲਰਾਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ। ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਸੁਖਬੀਰ ਬਾਦਲ ਦੀ ਫੇਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਬਾਦਲ ਅੱਜ ਇੱਥੇ ਸਰਕਲ ਡੈਲੀਗੇਟਾਂ ਨਾਲ ਮੁਲਾਕਾਤ ਕਰਨ ਲਈ ਆਏ ਸਨ। ਇਸ ਦੌਰਾਨ ਅਕਾਲੀ ਦਲ ਦੇ ਇਨ੍ਹਾਂ ਸੀਨੀਅਰ ਆਗੂਆਂ ਨੇ ਬਾਦਲ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਅਗਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤੱਤਪਰ ਹਨ ਅਤੇ ਇਸ ਲਈ ਉਹ ਹੁਣ ਤੋਂ ਹੀ ਤਨਦੇਹੀ ਨਾਲ ਇਕਜੁਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਰਾਜਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਪਰਮਿੰਦਰ ਸਿੰਘ ਬੱਲੀ, ਤੇਜਿੰਦਰ ਸਿੰਘ ਤੇਜੀ ਕੌਂਸਲਰ, ਸਾਬਕਾ ਕੌਂਸਲਰ ਪ੍ਰਕਾਸ਼ ਕੌਰ, ਸੁਰਿੰਦਰ ਕੌਰ ਕੌਫੀ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਹਾਜ਼ਰ ਸਨ।

Advertisement

Advertisement