ਸੁਖਵਿੰਦਰਪ੍ਰੀਤ ਸਿੰਘ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ
05:04 AM Apr 01, 2025 IST
ਸ਼ਾਹਕੋਟ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਪੰਜਾਬ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ’ਚ ਡੀ.ਪੀ.ਈ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੇ ਪਦਉੱਨਤ ਹੋਣ ਮਗਰੋਂ ਸਰਕਾਰੀ ਹਾਈ ਸਕੂਲ ਰੂਪੇਵਾਲ ’ਚ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਪ੍ਰਿੰਸੀਪਲ ਦਮਨਜੀਤ ਕੌਰ ਅਤੇ ਡੀਟੀਐੱਫ ਦੀ ਸਮੁੱਚੀ ਟੀਮ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਰਕਾਰੀ (ਕੰਨਿਆ ) ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਦੀ ਇੰਚਾਰਜ ਰਾਜਵਿੰਦਰ ਕੌਰ, ਡੀਟੀਐੱਫ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਮੁਰੀਦਵਾਲ, ਜ਼ਿਲ੍ਹਾ ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ, ਬਲਾਕ ਸ਼ਾਹਕੋਟ ਦੇ ਸਕੱਤਰ ਅਮਨਦੀਪ ਸਿੰਘ ਸ਼ਾਹਕੋਟ, ਗੌਰਵ ਕੁਮਾਰ, ਬੀ.ਐਂਡ ਅਧਿਆਪਕ ਫਰੰਟ ਦੇ ਆਗੂ ਅਮਰਪ੍ਰੀਤ ਸਿੰਘ ਝੀਤਾ ਅਤੇ ਮੁੱਖ ਅਧਿਆਪਕ ਦੀ ਪਤਨੀ ਬਲਜੀਤ ਕੌਰ ਤੇ ਉਨ੍ਹਾਂ ਦੀ ਬੇਟੀ ਅਨਮੋਲਦੀਪ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement