ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਾਣਾ ਵਾਸੀਆਂ ਵੱਲੋਂ ਖਿਡਾਰਨ ਪ੍ਰਭਜੋਤ ਕੌਰ ਦਾ ਸਵਾਗਤ

04:37 AM Jan 13, 2025 IST
ਪਿੰਡ ਪੁੱਜਣ ’ਤੇ ਪ੍ਰਭਜੋਤ ਕੌਰ ਦਾ ਸਵਾਗਤ ਕਰਦੇ ਹੋਏ ਪਿੰਡ ਵਾਸੀ। -ਫੋਟੋ: ਗਿੱਲ
ਨਿੱਜੀ ਪੱਤਰ ਪ੍ਰੇਰਕਰਾਏਕੋਟ, 12 ਜਨਵਰੀ
Advertisement

ਪਿੰਡ ਸੁਖਾਣਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੁਖਦੇਵ ਸਿੰਘ ਦੀ ਹੋਣਹਾਰ ਧੀ ਪ੍ਰਭਜੋਤ ਕੌਰ ਨੇ ਨੈੱਟਬਾਲ ਦੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਆਪਣੇ ਪਿੰਡ ਆਉਣ ’ਤੇ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੇ ਸਵਾਗਤ ਕੀਤਾ। ਸਰਕਾਰੀ ਗਰਲਜ਼ ਕਾਲਜ ਲੁਧਿਆਣਾ ਦੀ ਬੀਏ ਭਾਗ-ਪਹਿਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਜੈਪੁਰ ਵਿੱਚ 5 ਤੋਂ 10 ਜਨਵਰੀ ਤੱਕ ਕਰਵਾਏ ਗਏ ਨੈੱਟਬਾਲ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਗਈ ਸੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਸ ਨੇ ਇਹ ਮੁਕਾਮ ਹਾਸਲ ਕੀਤਾ ਹੈ।

ਪ੍ਰਭਜੋਤ ਕੌਰ ਦਾ ਪਿੰਡ ਸੁਖਾਣਾ ਪੁੱਜਣ ’ਤੇ ਢੋਲ-ਢਮੱਕਿਆਂ ਨਾਲ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੇ ਹਾਰਾਂ ਨਾਲ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਉਜਾਗਰ ਸਿੰਘ ਸੁਖਾਣਾ ਅਤੇ ਸਮੁੱਚੀ ਪੰਚਾਇਤ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦਾ ਫਾਈਨਲ ਮੁਕਾਬਲਾ ਮੇਰਠ ਯੂਨੀਵਰਸਿਟੀ ਨਾਲ ਹੋਇਆ ਸੀ, ਜਿਸ ਦੌਰਾਨ ਮੇਰਠ ਯੂਨੀਵਰਸਿਟੀ ਵੱਲੋਂ ਫਸਵੇਂ ਮੁਕਾਬਲੇ ਵਿੱਚ 23-22 ਨਾਲ ਪੰਜਾਬ ਯੂਨੀਵਰਸਿਟੀ ’ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਦੀ ਟੀਮ ਦੂਸਰੇ ਸਥਾਨ ’ਤੇ ਰਹੀ। ਪ੍ਰਭਜੋਤ ਕੌਰ ਦੇ ਪਿਤਾ ਸੁਖਦੇਵ ਸਿੰਘ, ਮਾਤਾ ਸੁਖਦੀਪ ਕੌਰ ਤੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਪਿੰਡ ਵਾਸੀਆਂ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਕੀਤਾ।

Advertisement

 

Advertisement