ਸੁਪਰੀਮ ਕੋਰਟ ’ਚ ਤਿੰਨ ਜੱਜਾਂ ਦੀ ਨਿਯੁਕਤੀ
04:41 AM May 30, 2025 IST
ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਸਰਵਉੱਚ ਅਦਾਲਤ ਦੇ ਕੌਲਿਜੀਅਮ ਨੇ ਕਰਨਾਟਕ ਹਾਈ ਕੋਰਟ ਦੇ ਚੀਫ਼ ਜਸਟਿਸ ਐੱਨ ਵੀ ਅੰਜਾਰੀਆ, ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਵਿਜੈ ਬਿਸ਼ਨੋਈ ਅਤੇ ਬੰਬੇ ਹਾਈ ਕੋਰਟ ਦੇ ਜਸਟਿਸ ਏਐੱਸ ਚੰਦੂਰਕਰ ਦੀ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਨ੍ਹਾਂ ਨਿਯੁਕਤੀਆਂ ਬਾਰੇ ‘ਐਕਸ’ ਉੱਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਭਾਰਤ ਦੇ ਚੀਫ ਜਸਟਿਸ ਨਾਲ ਸਲਾਹ-ਮਸ਼ਵਰੇ ਮਗਰੋਂ ਇਹ ਤਿੰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਵਿੱਚ ਖਾਲੀ ਹੋਏ ਤਿੰਨ ਅਹੁਦਿਆਂ ਲਈ ਇਨ੍ਹਾਂ ਜੱਜਾਂ ਦੇ ਨਾਂ ਕੌਲਿਜੀਅਮ ਵੱਲੋਂ ਸੁਝਾਏ ਗਏ ਸਨ ਜੋ ਸਾਬਕਾ ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਅਭੈ ਐੱਸ. ਓਕਾ ਤੇ ਰਿਸ਼ੀਕੇਸ਼ ਰਾਏ ਦੀ ਸੇਵਾਮੁਕਤੀ ਮਗਰੋਂ ਖਾਲੀ ਹੋ ਗਏ ਸਨ। -ਪੀਟੀਆਈ
Advertisement
Advertisement