ਸੁਪਰੀਮ ਕੋਰਟ ਵੱਲੋਂ ਧਰਮਕੋਟ ਕੌਂਸਲ ਚੋਣਾਂ ’ਤੇ ਰੋਕ ਬਰਕਰਾਰ
04:48 AM Mar 29, 2025 IST
ਹਰਦੀਪ ਸਿੰਘ
ਧਰਮਕੋਟ, 28 ਮਾਰਚ
ਸੁਪਰੀਮ ਕੋਰਟ ਨੇ ਧਰਮਕੋਟ ਨਗਰ ਕੌਂਸਲ ਚੋਣਾਂ ’ਤੇ ਰੋਕ ਬਰਕਰਾਰ ਰੱਖਦਿਆਂ ਚੋਣ ਧਾਂਦਲੀਆਂ ਦੀ ਮੁਕੰਮਲ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ 22 ਮਈ ਤੱਕ ਜਾਂਚ ਕੇ ਰਿਪੋਰਟ ਸੌਂਪੇਗੀ। ਅਦਾਲਤ ਦੇ ਇਨ੍ਹਾਂ ਹੁਕਮਾਂ ਨਾਲ ਸੱਤਾਧਾਰੀ ਪਾਰਟੀ ‘ਆਪ’ ਨੂੰ ਝਟਕਾ ਲੱਗਾ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਇਸ ਸਬੰਧੀ 24 ਮਾਰਚ ਨੂੰ ਆਪਣਾ ਫ਼ੈਸਲਾ ਸੁਣਾਉਂਦਿਆਂ ਪਹਿਲਾਂ ਤੋਂ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਪੰਜਾਬ ਸਰਕਾਰ ਵੱਲੋਂ ਧਰਮਕੋਟ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਵਿੱਚ ਧਾਂਦਲੀਆਂ ਦਾ ਖਦਸ਼ਾ ਪ੍ਰਗਟਾਉਂਦਿਆਂ ਵਿਰੋਧੀ ਧਿਰ ਕਾਂਗਰਸ ਦੇ ਉਮੀਦਵਾਰਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
Advertisement
Advertisement