ਸੁਪਰੀਮ ਕੋਰਟ ਵੱਲੋਂ ਪਟਾਕਿਆਂ ’ਤੇ ਰੋਕ ’ਚ ਢਿੱਲ ਦੇਣ ਤੋਂ ਇਨਕਾਰ
04:37 AM Apr 04, 2025 IST
ਨਵੀਂ ਦਿੱਲੀ, 3 ਅਪਰੈਲ
Advertisement
ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ’ਚ ਪਟਾਕਿਆਂ ਦੇ ਨਿਰਮਾਣ, ਭੰਡਾਰਨ ਤੇ ਵਿਕਰੀ ’ਤੇ ਲਾਈ ਪਾਬੰਦੀ ’ਚ ਅੱਜ ਢਿੱਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਪੱਧਰ ਲੰਮੇ ਸਮੇਂ ਤੋਂ ਚਿੰਤਾ ਵਾਲਾ ਬਣਿਆ ਹੋਇਆ ਹੈ। ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਅਬਾਦੀ ਦਾ ਇੱਕ ਵੱਡਾ ਹਿੱਸਾ ਸੜਕਾਂ ’ਤੇ ਕੰਮ ਕਰਦਾ ਹੈ ਅਤੇ ਉਹ ਪ੍ਰਦੂਸ਼ਣ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਬੈਂਚ ਨੇ ਕਿਹਾ ਕਿ ਹਰ ਕੋਈ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ ਆਪਣੇ ਘਰ ਜਾਂ ਕੰਮ ਵਾਲੀ ਥਾਂ ’ਤੇ ‘ਏਅਰ ਪਿਊਰੀਫਾਇਰ’ ਲਾਉਣ ਦਾ ਖਰਚਾ ਨਹੀਂ ਚੁੱਕ ਸਕਦਾ। ਬੈਂਚ ਨੇ ਕਿਹਾ ਕਿ ਅਦਾਲਤ ਜਦੋਂ ਤੱਕ ਇਸ ਗੱਲ ਤੋਂ ਸੰਤੁਸ਼ਟ ਨਹੀਂ ਹੋ ਜਾਂਦੀ ਕਿ ‘ਅਖੌਤੀ’ ਗਰੀਨ ਪਟਾਕਿਆਂ ਕਾਰਨ ਹੋਣ ਵਾਲਾ ਪ੍ਰਦੂਸ਼ਣ ਘੱਟ ਹੈ ਉਦੋਂ ਤੱਕ ਪਿਛਲੇ ਹੁਕਮਾਂ ’ਤੇ ਮੁੜ ਵਿਚਾਰ ਕਰਨ ਦਾ ਕੋਈ ਸਵਾਲ ਹੀ ਨਹੀਂ ਉੱਠਦਾ। -ਪੀਟੀਆਈ
Advertisement
Advertisement