ਸੁਭਾਸ਼ ਚੰਦਰ ਬੋਸ ਪੁਰਸਕਾਰ ਲਈ ਦਰਖਾਸਤਾਂ ਦੀ ਮੰਗ
05:17 AM May 31, 2025 IST
ਪੱਤਰ ਪ੍ਰੇਰਕ
ਮਾਨਸਾ, 30 ਮਈ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਵਿੱਚ ਆਪਣੀ ਸ਼ਾਨਦਾਰ ਭੂਮਿਕਾ ਅਦਾ ਕਰਨ ਵਾਲੇ ਵਿਅਕਤੀਆਂ ਨੂੰ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2026 ਦੇ ਨਾਂ ਹੇਠ ਸਾਲਾਨਾ ਰਾਸ਼ਟਰੀ ਐਵਾਰਡ ਦਿੱਤਾ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਵਾਰਡ ਲਈ ਸਰਕਾਰ ਵੱਲੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਵਾਰਡ ਲਈ ਦਰਖਾਸਤਾਂ ਭੇਜਣ ਲਈ ਪੋਰਟਲ ਚਲਾਇਆ ਗਿਆ ਹੈ। ਇਸ ਪੋਰਟਲ ’ਤੇ ਸਬੰਧਤ ਵਿਅਕਤੀ ਜਾਂ ਸੰਸਥਾ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।
Advertisement
Advertisement
Advertisement