ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰਿੰਦਰ ਸ਼ਿੰਦਾ ਦੇ ਪੁੱਤਰ ਦਾ ਪਹਿਲਾ ਸੰਗੀਤ ਟਰੈਕ ਰਿਲੀਜ਼

05:43 AM Mar 11, 2025 IST
featuredImage featuredImage
ਗੀਤ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ।

ਹਰਦੇਵ ਚੌਹਾਨ
ਚੰਡੀਗੜ੍ਹ, 10 ਮਾਰਚ
ਪੰਜਾਬੀ ਗਾਇਕ ਸਵਰਗੀ ਸੁਰਿੰਦਰ ਸ਼ਿੰਦਾ ਦੇ ਪੁੱਤਰ ਮਨਿੰਦਰ ਸ਼ਿੰਦਾ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਆਪਣੇ ਪਹਿਲੇ ਸੰਗੀਤ ਟਰੈਕ ‘ਅੜਬ ਜੇਹਾ ਜੱਟ’ ਦਾ ਟੀਜ਼ਰ ਅਤੇ ਪੋਸਟਰ ਰਿਲੀਜ਼ ਕੀਤਾ। ਇਸ ਸਮਾਗਮ ਵਿੱਚ ਪੰਜਾਬੀ ਸੰਗੀਤ ਉਦਯੋਗ ਦੀਆਂ ਕਈ ਪ੍ਰਸਿੱਧ ਸ਼ਖ਼ਸੀਅਤਾਂ, ਪਰਿਵਾਰਕ ਮੈਂਬਰਾਂ ਅਤੇ ਸ਼ੁਭਚਿੰਤਕਾਂ ਨੇ ਸ਼ਿਰਕਤ ਕੀਤੀ।
ਟਰੈਕ ਦੇ ਬੋਲ ਹਰਪ੍ਰੀਤ ਸਿੰਘ ਸੇਖੋਂ ਦੁਆਰਾ ਲਿਖੇ ਗਏ ਹਨ ,ਜਿਸਦੀ ਰਚਨਾ ਗੁਰਮੀਤ ਸਿੰਘ ਦੁਆਰਾ ਕੀਤੀ ਗਈ ਹੈ ਅਤੇ ਵੀਡੀਓ ਬੌਬੀ ਬਾਜਵਾ ਦੁਆਰਾ ਨਿਰਦੇਸ਼ਤ ਕੀਤੀ ਗਈ ਹੈ। ਇਹ ਗੀਤ ਜ਼ੀ ਮਿਊਜ਼ਿਕ ਅਤੇ ਹੰਸ ਰਾਜ ਹੰਸ ਦੁਆਰਾ ਪੇਸ਼ ਕੀਤਾ ਗਿਆ ਹੈ।
ਮਨਿੰਦਰ ਸ਼ਿੰਦਾ ਨੇ ਕਿਹਾ, ‘‘ਇਹ ਗੀਤ ਮੇਰੇ ਪਿਤਾ ਦੀ ਵਿਰਾਸਤ ਨੂੰ ਸਮਰਪਿਤ ਹੈ। ਮੈਂ ਉਨ੍ਹਾਂ ਦੇ ਆਸ਼ੀਰਵਾਦ ਅਤੇ ਤੁਹਾਡੇ ਸਾਰਿਆਂ ਦੇ ਸਮਰਥਨ ਨਾਲ ਇਸ ਸੰਗੀਤਕ ਯਾਤਰਾ ਦੀ ਸ਼ੁਰੂਆਤ ਕਰ ਰਿਹਾ ਹਾਂ।’’ ਇਹ ਜਲਦੀ ਹੀ ਸਾਰੇ ਪ੍ਰਮੁੱਖ ਸੰਗੀਤ ਪਲੇਟਫਾਰਮਾਂ ’ਤੇ ਉਪਲਬਧ ਹੋਵੇਗਾ। ਗੀਤਕਾਰ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਨਾਲ ਕੰਮ ਕਰਨ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮਨਿੰਦਰ ਲਈ ਗੀਤ ਲਿਖਣਾ ਸਨਮਾਨ ਵਾਲੀ ਗੱਲ ਹੈ।

Advertisement

Advertisement