ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁੂਬੇ ’ਚ ਟਰੈਫਿਕ ਸੈਂਸਜ਼ ਕਰਵਾਏਗੀ ਸਰਕਾਰ: ਈਟੀਓ

05:46 AM Jun 20, 2025 IST
featuredImage featuredImage
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।

ਆਤਿਸ਼ ਗੁਪਤਾ
ਚੰਡੀਗੜ੍ਹ, 19 ਜੂਨ
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ’ਤੇ ਲਗਾਤਾਰ ਵੱਧ ਰਹੇ ਟਰੈਫਿਕ ਨੂੰ ਵੇਖਦਿਆਂ ਟਰੈਫਿਕ ਸੈਂਸਜ਼ ਕਰਵਾਇਆ ਜਾਵੇਗਾ। ਮਗਰੋਂ ਸੈਂਸਸ ਦੇ ਆਧਾਰ ’ਤੇ ਹੀ ਸੜਕਾਂ ਦੀ ਅਪਗ੍ਰੇਡਸ਼ਨ ਤੇ ਨਵੀਂ ਉਸਾਰੀ ਦੇ ਕੰਮਕਾਜ ਨੂੰ ਤਰਕਸੰਗਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਲੋਕ ਨਿਰਮਾਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ 30 ਸਤੰਬਰ ਤੱਕ ਸੜਕਾਂ ’ਤੇ ਟਰੈਫਿਕ ਸੈਂਸਜ਼ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਟਰੈਫਿਕ ਸੈਂਸਜ਼ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਤੇ ਹੋਰ ਲੋੜੀਂਦੇ ਸੁਧਾਰ ਬਾਰੇ ਫ਼ੈਸਲੇ ਲਏ ਜਾਣਗੇ, ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਜਾਨੀ ਨੁਕਸਾਨ ਨੂੰ ਬਚਾਇਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਲਿੰਕ ਸੜਕਾਂ ਬਾਰੇ ਤਜਵੀਜ਼ ਕੀਤੇ ਤੇ ਚਲਦੇ ਕੰਮਾਂ ਦਾ ਜਾਇਜ਼ਾ ਲਿਆ। ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜਨੀਅਰ ਨੇ ਦੱਸਿਆ ਕਿ ਪੀਐੱਮਜੀਐੱਸਵਾਈ ਸਕੀਮ ਅਧੀਨ 581 ਕਿੱਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ। ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਰਵੀ ਭਗਤ, ਮੰਡੀਕਰਨ ਬੋਰਡ ਦੇ ਸਕੱਤਰ ਰਾਮਵੀਰ, ਵਿਸ਼ੇਸ਼ ਸਕੱਤਰ ਸ੍ਰੀਮਤੀ ਹਰਗੁਨਜੀਤ ਕੌਰ ਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

Advertisement

Advertisement