ਸੂਬਾ ਪੱਧਰੀ ਮੁਕਾਬਲਿਆਂ ’ਚੋਂ ਕੁਰਾਲੀ ਗਤਕਾ ਅਕੈਡਮੀ ਅੱਵਲ
05:30 AM Jun 11, 2025 IST
ਕੁਰਾਲੀ: ਸਥਾਨਕ ਸ਼ਹਿਰ ਦੀ ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਕੈਡਮੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਅਕੈਡਮੀ ਦੇ ਚੇਅਰਮੈਨ ਗਿਆਨੀ ਸੀਤਲ ਸਿੰਘ ਤੇ ਹਰਮਨਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਪਿੰਡ ਬਾਸਮਾ ਵਿੱਚ ਰਾਜ ਪੱਧਰੀ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਭਰ ਦੀਆਂ ਚੋਟੀ ਦੀਆਂ ਟੀਮਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਵਧੀਆ ਪ੍ਰਦਸ਼ਨ ਕਰਦਿਆਂ ਅਕੈਡਮੀ ਦੀ ਟੀਮ ਨੇ ਸ਼ਸਤਰ ਪ੍ਰਦਰਸ਼ਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਗੱਤਕਾ ਕੋਚ ਪਰਵਿੰਦਰ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਰਘਬੀਰ ਸਿੰਘ,ਹਰਮਨਜੋਤ ਸਿੰਘ,ਰਾਜਬੀਰ ਸਿੰਘ,ਤਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement