ਸੂਬੇ ਜਿੱਥੇ ਸੰਭਵ ਹੋਵੇ ਪਰਮਾਣੂ ਊਰਜਾ ਪਲਾਂਟਾਂ ਲਈ ਪ੍ਰਸਤਾਵ ਭੇਜਣ: ਖੱਟਰ
04:21 AM May 13, 2025 IST
ਪਣਜੀ: ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਕੇਂਦਰ ਨੇ ਸੂਬਾ ਸਰਕਾਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਪਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਜਾਂਚਣ ਅਤੇ ਤਜਵੀਜ਼ ਭੇਜਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਗੋਆ ਵਿੱਚ ਪਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਬਾਰੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀਪਦ ਨਾਇਕ, ਗੋਆ ਦੇ ਬਿਜਲੀ ਮੰਤਰੀ ਸੂਦੀਨ ਧਾਵਲੀਕਰ ਅਤੇ ਸ਼ਹਿਰੀ ਵਿਕਾਸ ਮੰਤਰੀ ਵਿਸ਼ਵਜੀਤ ਰਾਣੇ ਨਾਲ ਇੱਥੇ ਸਮੀਖਿਆ ਮੀਟਿੰਗ ਦੌਰਾਨ ਚਰਚਾ ਕੀਤੀ ਗਈ। -ਪੀਟੀਆਈ
Advertisement
Advertisement