ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹਾ ਛੱਡਣ ’ਤੇ ਪਾਬੰਦੀ
04:21 AM Feb 04, 2025 IST
ਪੱਤਰ ਪ੍ਰੇਰਕ
ਮਾਨਸਾ, 3 ਫਰਵਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਮਾਨਸਾ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ।
Advertisement
Advertisement