ਸੇਂਟ ਕਬੀਰ ਸਕੂਲ ’ਚ ਇਨਵੈਸਟੀਚਰ ਸਮਾਗਮ
05:01 AM May 21, 2025 IST
ਭੁੱਚੋ ਮੰਡੀ: ਸੇਂਟ ਕਬੀਰ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਜ਼ਿੰਮੇਵਾਰੀਆਂ ਨਿਭਾਉਣ ਦੀ ਜਾਂਚ ਸਿਖਾਉਣ ਲਈ ਇਨਵੈਸਟੀਚਰ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਾਊਸ ਕੈਪਟਨ ਚੁਣਿਆ ਗਿਆ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸ਼ਵੇਤਾ ਨੂੰ ਹੈੱਡ ਗਰਲ ਅਤੇ ਹਨੀਤ ਦਲਾਲ ਨੂੰ ਹੈੱਡ ਬੁਆਏ ਚੁਣਿਆ ਗਿਆ। ਸਮੂਹ ਹਾਊਸ ਕੈਪਟਨ, ਉੱਪ ਕੈਪਟਨ ਅਤੇ ਹੁਨਰਮੰਦ ਵਿਦਿਆਰਥੀਆਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਦਾ ਅਹਿਦ ਦਿਵਾਇਆ। ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ। ਸਕੂਲ ਦੇ ਐਮਡੀ ਐੱਮਐੱਲ ਅਰੋੜਾ, ਪ੍ਰਿੰਸੀਪਲ ਕੰਚਨ ਅਤੇ ਵਾਈਸ ਪ੍ਰਿੰਸੀਪਲ ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement