ਸੇਂਟ ਸੋਲਜ਼ਰ ਸਕੂਲ ਦਾ 28ਵਾਂ ਸਥਾਪਨਾ ਦਿਵਸ ਮਨਾਇਆ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 4 ਅਪਰੈਲ
ਇੱਥੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਸਕੂਲ ਦਾ 28ਵਾਂ ਸਥਾਪਨਾ ਦਿਵਸ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਕਿਹਾ ਕਿ ਸੇਂਟ ਸੋਲਜ਼ਰ ਸਕੂਲ ਦੇ 28ਵੇਂ ਸਥਾਪਨਾ ਦਿਵਸ ਮੌਕੇ ਅਖੰਡ ਪਾਠ ਦੇ ਭੋਗ ਸਕੂਲ ਦੇ ਗੁਰਦੁਆਰੇ ਵਿੱਚ ਪਾਏ ਗਏ। ਮਗਰੋਂ ਸਕੂਲ ਦੇ ਆਡੀਟੋਰੀਅਮ ਵਿੱਚ ਸਕੂਲ ਦੇ ਹੀ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿੱਚ ਬਾਬਾ ਪਰਮਾਨੰਦ ਮੁੱਖ ਸੰਚਾਲਕ ਸ੍ਰੀ ਗੁਰੂ ਬਾਬਾ ਹੰਦਾਲ ਸਾਹਿਬ ਅਤੇ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਸ ਮੌਕੇ ਸਿਗਨੇਚਰ ਗਰੀਨ ਦੇ ਸੰਸਥਾਪਕ ਕਾਬਲ ਸਿੰਘ, ਸਰਪੰਚ ਕਿਰਪਾਲ ਸਿੰਘ, ਸੁਨੀਲ ਪਾਸੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਰਾਜ ਕੁਮਾਰ ਮਲਹੋਤਰਾ, ਚੇਅਰਮੈਨ ਜਸਪਿੰਦਰ ਸਿੰਘ ਕਾਹਲੋ, ਡਾ. ਹਰਜਿੰਦਰ ਸਿੰਘ, ਡਾ. ਨਿਰਮਲ ਸਿੰਘ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਵਰੁਣ ਭੰਡਾਰੀ, ਇਕਬਾਲ ਸਿੰਘ ਕੰਬੋਜ, ਹਰਬੀਰ ਸਿੰਘ ਕੰਬੋਜ, ਕੁਲਵੰਤ ਸਿੰਘ ਬਾਘਾ ਪੁਰਾਣਾ, ਡਾਇਰੈਕਟਰ ਅਮਨਦੀਪ ਕੌਰ, ਸਰਪੰਚ ਕੰਵਲਜੀਤ ਸਿੰਘ ਆਦਿ ਹਾਜ਼ਰ ਹੋਏ। ਉਪਰੰਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆ ਨੂੰ ਕਹਿੰਦਿਆਂ ਧੰਨਵਾਦ ਕੀਤਾ।