ਸੇਖਵਾਂ ਵੱਲੋਂ ਸਕੂਲ ’ਚ ਨਵੇਂ ਕਲਾਸ ਰੂਮ ਅਤੇ ਬਾਥਰੂਮਾਂ ਦਾ ਉਦਘਾਟਨ
05:40 AM Apr 09, 2025 IST
ਸਰਕਾਰੀ ਪ੍ਰਾਇਮਰੀ ਸਕੂਲ ਭਿਖਾਰੀ ਹਾਰਨੀ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਜਗਰੂਪ ਸਿੰਘ ਸੇਖਵਾਂ। -ਫੋਟੋ: ਪਸਨਾਵਾਲ
ਧਾਰੀਵਾਲ: ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਿਖਾਰੀ ਹਾਰਨੀ ਵਿੱਚ ਨਵੇਂ ਬਣੇ ਕਮਰਿਆਂ ਤੇ ਬਾਥਰੂਮਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੈਨੇਕੋਟ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੱਖਣਪੁਰ ਵਿੱਚ ਸਾਇੰਸ ਰੂਮ, ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰ ਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਲਵਿੰਦਰ ਸਿੰਘ ਗਿੱਲ, ਸੀਐਚਟੀ ਅਸ਼ਵਨੀ ਫੱਜੂਪੁਰ ਅਤੇ ਸਮੂਹ ਸਟਾਫ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement