ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਫ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

05:42 AM Jan 15, 2025 IST
ਹੁਸ਼ਿਆਰਪੁਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਸੇਫ਼ ਸਕੂਲ ਵਾਹਨ ਟਾਸਕ ਫ਼ੋਰਸ ਦੇ ਨੁਮਾਇੰਦੇ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਜਨਵਰੀ
ਸੇਫ ਸਕੂਲ ਵਾਹਨ ਸਕੀਮ ਤਹਿਤ ਬਣੀ ਟਾਸਕ ਫੋਰਸ ਵੱਲੋਂ ਅੱਜ ਸੇਂਟ ਜੋਸਫ਼ ਕਾਨਵੈਂਟ ਸਕੂਲ ਰਾਮ ਕਲੋਨੀ ਕੈਂਪ ਅਤੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟਾਸਕ ਫੋਰਸ ਨੇ ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਮਹਿਲਾ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ। ਜਿਨ੍ਹਾਂ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ, ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਤਰਲੋਕ ਸਿੰਘ, ਸਿੱਖਿਆ ਵਿਭਾਗ ਤੋਂ ਅਭਿਸ਼ੇਕ, ਪੁਲੀਸ ਵਿਭਾਗ ਤੋਂ ਕੁਲਵੰਤ ਸਿੰਘ ਅਤੇ ਕਾਨੂੰਨੀ ਅਫ਼ਸਰ ਸੁਖਜਿੰਦਰ ਸਿੰਘ ਮੌਜੂਦ ਸਨ।

Advertisement

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਟਾਸਕ ਫ਼ੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ।

Advertisement
Advertisement