ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਮੁਖੀਆਂ ਨਾਲ ਮੀਟਿੰਗ

06:19 AM Jan 14, 2025 IST

ਪੱਤਰ ਪ੍ਰੇਰਕ
ਦੇਵੀਗੜ੍ਹ, 13 ਜਨਵਰੀ
ਇਥੇ ਵਿਦਿਆਰਥੀਆਂ ਦੇ ਸਕੂਲਾਂ ’ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਸਬੰਧੀ ਸਬ-ਡਿਵੀਜ਼ਨ ਦੁਧਨਸਾਧਾਂ ’ਚ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐੱਸਡੀਐੱਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਹਾਜ਼ਰ ਸਨ। ਮੀਟਿੰਗ ਦੌਰਾਨ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀਆਂ ਕਾਪੀਆਂ ਸੌਂਪੀਆਂ ਅਤੇ ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਣ, ਬੱਚਿਆਂ ਨੂੰ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਸੇਫ਼ ਵਾਹਨ ਰਾਹੀਂ ਲਿਜਾਣ ਦੀ ਹਦਾਇਤ ਕੀਤੀ। ਹਾਜ਼ਰ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਵਿੱਚ ਇਹ ਵੀ ਧਿਆਨ ਵਿੱਚ ਰੱਖਣ ਕਿ ਕੋਈ ਵੀ ਨਾਬਾਲਗ ਬੱਚਾ ਬਿਨਾਂ ਲਾਇਸੈਂਸ ਤੋਂ ਵਾਹਨ ਜਾਂ ਕੋਈ ਹੋਰ ਸਾਧਨ ਸਕੂਲ ਵਿੱਚ ਲੈ ਕੇ ਨਾ ਆਵੇ ਅਤੇ ਜੇ ਕੋਈ ਵਿਦਿਆਰਥੀ ਅਜਿਹਾ ਕਰਦਾ ਹੈ ਤਾਂ ਉਸ ਦੇ ਮਾਪਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਸਬੰਧਿਤ ਟਰੈਫ਼ਿਕ ਇੰਚਾਰਜ ਨੂੰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ‘ਸੇਫ਼ ਸਕੂਲ ਵਾਹਨ ਪਾਲਿਸੀ’ ਲਾਗੂ ਕਰਨ ’ਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement