ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਵਾਮੁਕਤ ਮੁਲਾਜ਼ਮਾਂ ਵੱਲੋਂ ਪੀਆਰਟੀਸੀ ਦੇ ਏਐੱਮਡੀ ਨਾਲ ਮੁਲਾਕਾਤ

12:32 PM Feb 07, 2023 IST

ਪੱਤਰ ਪ੍ਰੇਰਕ

Advertisement

ਪਟਿਆਲਾ, 6 ਫਰਵਰੀ

ਆਮ ਆਦਮੀ ਪਾਰਟੀ ਦੇ ਸਾਬਕਾ-ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇਪੀ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪੀਆਰਟੀਸੀ ਦੇ ਏਐੱਮਡੀ ਚਰਨਜੋਤ ਸਿੰਘ ਵਾਲੀਆ ਨੂੰ ਮਿਲਿਆ। ਵਫ਼ਦ ਵਿੱਚ ਬਲਵਿੰਦਰ ਸਿੰਘ ਰੰਧਾਵਾ ਪ੍ਰਧਾਨ, ਸਰਦੂਲ ਸਿੰਘ ਸਰਪ੍ਰਸਤ, ਗੁਰਦੇਵ ਸਿੰਘ ਆਲੂਣਾ, ਸੁਰਿੰਦਰ ਸਿੰਘ ਮਾਨ, ਪਰਮਜੀਤ ਸਿੰਘ ਢੀਂਗੀ, ਗੁਰਦੇਵ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ। ਮੀਟਿੰਗ ਦੌਰਾਨ ਏਐੱਮਡੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ 1992 ਦੀ ਪਾਲਿਸੀ ਅਨੁਸਾਰ ਪੀਆਰਟੀਸੀ ਦੇ ਮੁਲਾਜ਼ਮ ਪੈਨਸ਼ਨ ਲੈ ਰਹੇ ਹਨ ਪਰ ਬਹੁਤ ਸਾਰੇ ਮੁਲਾਜ਼ਮ ਕਿਸੇ ਨਾਂ ਕਿਸੇ ਕਾਰਨ ਕਰਕੇ ਇਸ ਲਾਭ ਤੋਂ ਵਾਂਝੇ ਰਹਿ ਗਏ ਸਨ, ਸਮੇਂ-ਸਮੇਂ ‘ਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਦੇ ਨੇਤਾ ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਰਹੇ ਹਨ ਪਰ ਮਸਲੇ ਦਾ ਹੱਲ ਨਾ ਨਿਕਲਿਆ। ਹੁਣ ਕੇਵਲ 500 ਦੇ ਕਰੀਬ ਮੁਲਾਜ਼ਮ ਹੀ ਹਨ ਜਿਨ੍ਹਾਂ ਨੂੰ ਪੈਨਸ਼ਨ ਨਹੀਂ ਲੱਗੀ। ਏਐੱਮਡੀ ਪੀਆਰਟੀਸੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਕੇਸ ਨੂੰ ਵਿਚਾਰ ਕੇ ਹਾਂ-ਪੱਖੀ ਹੁੰਗਾਰੇ ਲਈ ਵਿੱਤ ਵਿਭਾਗ ਨੂੰ ਭੇਜਣਗੇ।

Advertisement

Advertisement