ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਵਾ ਮੁਕਤ ਪਾਵਰਕੌਮ ਕਾਮਿਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫੈਸਲਾ

05:13 AM Dec 06, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾ ਮੁਕਤ ਬਿਜਲੀ ਕਾਮੇ। -ਫੋਟੋ: ਓਬਰਾਏ
ਪੱਤਰ ਪ੍ਰੇਰਕ
Advertisement

ਦੋਰਾਹਾ, 5 ਦਸੰਬਰ

ਇਥੇ ਬਿਜਲੀ ਬੋਰਡ ਨਾਲ ਸਬੰਧਤ ਪੈਨਸ਼ਨਰ ਐਸੋਸ਼ੀਏਸ਼ਨ ਪਾਵਰਕੌਮ/ਟ੍ਰਾਂਸਕੋ ਦੇ ਮੈਬਰਾਂ ਦੀ ਇੱਕਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਬੰਸ ਸਿੰਘ ਦੋਬੁਰਜੀ, ਤਰਸੇਮ ਲਾਲ, ਹਰਚਰਨ ਸਿੰਘ ਗਰੇਵਾਲ ਅਤੇ ਕ੍ਰਿਸ਼ਨ ਕੁਮਾਰ ਨੇ ਪਾਵਰਕੌਮ ਮੈਨੇਜਮੈਂਟ ਤੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ ਵਿਦਿਆਰਥੀਆਂ ਵਿਰੋਧੀ ਨੀਤੀਆਂ ਸਬੰਧੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਝੂਠੇ ਲਾਰੇ ਲਾ ਕੇ ਟੰਗ ਟਪਾ ਰਹੀ ਹੈ ਅਤੇ ਹਰ ਵਰਗ ਨੂੰ ਆਪਣੀਆਂ ਹੱਕੀਂ ਮੰਗਾਂ ਸਬੰਧੀ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ।

Advertisement

ਉਨ੍ਹਾਂ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸੇਵਾ ਮੁਕਤ ਬਿਜਲੀ ਕਾਮਿਆਂ ਦੀਆਂ ਲਟਕਦੀਆਂ ਮੰਗਾਂ ਜਿਵੇਂ ਕਿ ਬਿਜਲੀ ਯੂਨਿਟਾਂ ਵਿੱਚ ਰਿਆਇਤ ਲਾਗੂ ਕੀਤੀ ਜਾਵੇ, ਖਾਲੀ ਅਸਾਮੀਆਂ ਬਿਨਾਂ ਸ਼ਰਤ ਪੱਕੀ ਭਰਤੀ ਰਾਹੀਂ ਭਰੀਆਂ ਜਾਣ, ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਬੰਦ ਕਰਕੇ ਠੇਕਾ ਪ੍ਰਣਾਲੀ ਰੱਦ ਕੀਤੀ ਜਾਵੇ, 23 ਸਾਲਾਂ ਦਾ ਇਨਕ੍ਰੀਮੈਂਟ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ, ਬੁਢਾਪਾ ਅਲਾਊਂਸ ਬੇਸਿਕ ਨਾਲ ਜੋੜਿਆ ਜਾਵੇ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਡੀ.ਏ ਦੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਦਿੱਤਾ ਜਾਵੇ, ਦਸੰਬਰ 2015 ਤੋਂ ਪਹਿਲਾ ਸੇਵਾ ਮੁਕਤ ਹੋਏ ਕਾਮਿਆਂ ਦੀ ਪੈਨਸ਼ਨ 2.59 ਪ੍ਰਤੀਸ਼ਤ ਨਾਲ ਲਾਗੂ ਕਰਕੇ ਬਕਾਇਆ ਦਿੱਤਾ ਜਾਵੇ ਆਦਿ। ਉਪਰੋਕਤ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਰਾਮ ਕਿਸ਼ਨ, ਰਕੇਸ਼ ਕੁਮਾਰ, ਜਗਦੇਵ ਸਿੰਘ, ਅਵਤਾਰ ਸਿੰਘ, ਸਿਕੰਦਰ ਸਿੰਘ, ਸਾਂਗਾ ਰਾਮ, ਰਾਮ ਸਰੂਪ, ਨਛੱਤਰ ਸਿੰਘ ਤੇ ਹੋਰ ਹਾਜ਼ਰ ਸਨ।

Advertisement