ਸੈਂਟੀਨਲ ਇੰਟਰਨੈਸ਼ਨਲ ਸਕੂਲ ’ਚ ਸਮਰ ਕੈਂਪ ਲਗਾਇਆ
ਸਮਰਾਲਾ: ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਖੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ। ਇਸ ਸਮਰ ਕੈਂਪ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਹੋਰ ਬਾਹਰਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਗਤਿਵਿਧੀਆਂ ਜਿਵੇਂ ਕਿ ਤੈਰਾਕੀ, ਅਥਲੈਟਿਕਸ, ਸਕੇਟਿੰਗ, ਤਾਇਕਵਾਂਡੋ, ਟੋਏ ਮੇਕਿੰਗ, ਪੇਂਟਿੰਗ, ਆਰਟ ਐਂਡ ਕਰਾਫਟ, ਕੈਲੀਗ੍ਰਾਫੀ, ਗੀਤ ਸੰਗੀਤ, ਡਾਂਸ ਅਤੇ ਸਪੋਕਨ ਇੰਗਲਿਸ਼ ਆਦਿ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦਾ ਉਦੇਸ਼ ਬੱਚਿਆਂ ਦੇ ਹੁਨਰ ਨੂੰ ਵਿਕਸਤ ਕਰਨਾ ਅਤੇ ਉਨ੍ਹਾਂ ਵਿੱਚ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ। ਸਕੂਲ ਦੇ ਐੱਮਡੀ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਅਖੀਰਲੇ ਦਿਨ ਬੱਚਿਆਂ ਨੂੰ ਸਰਟੀਫਿਕੇਟ ਵੰਡੇ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਹ ਸਮਰ ਕੈਂਪ ਬੱਚਿਆਂ ਦੀ ਸ਼ਖਸੀਅਤ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੋਵੇਗਾ। ਬੱਚਿਆਂ ਨੇ ਸਮਰ ਕੈਂਪ ਦੀ ਹਰ ਗਤੀਵਿਧੀ ਦਾ ਆਨੰਦ ਮਾਣਿਆ ਅਤੇ ਆਪਣੇ ਅਨੁਭਵ ਨੂੰ ਸਭ ਨਾਲ ਸਾਂਝਾ ਕੀਤਾ। -ਪੱਤਰ ਪ੍ਰੇਰਕ