ਸੈਕਟਰ-24 ਵਿੱਚ ਨੌਜਵਾਨ ਨੇ ਕੀਤੀ ਖੁਦਕੁਸ਼ੀ
05:09 AM Dec 23, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਦਸੰਬਰ
ਇੱਥੋਂ ਦੇ ਸੈਕਟਰ-24 ਵਿੱਚ ਰਹਿਣ ਵਾਲੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅੰਕੁਸ਼ (21) ਵਜੋਂ ਹੋਈ ਹੈ। ਥਾਣਾ ਸੈਕਟਰ-11 ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਪੁਲੀਸ ਨੂੰ ਸੂਚਨਾ ਮਿਲੀ ਕਿ ਸੈਕਟਰ-24 ਵਿੱਚ ਨੌਜਵਾਨ ਨੇ ਫਾਹਾ ਲੈ ਲਿਆ ਹੈ ਤਾਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ ਹੈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅੰਕੁਸ਼ ਗ੍ਰੈਜੂਏਸ਼ਨ ਕਰ ਰਿਹਾ ਸੀ ਅਤੇ ਉਸ ਦੇ ਪਿਤਾ ਸੀਟੀਯੂ ਵਿੱਚ ਬੱਸ ਡਰਾਈਵਰ ਹਨ।
Advertisement
Advertisement