ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਕਟਰ-26 ’ਚ ਧਮਾਕਾ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ’ਚ ਸੁਧਾਰ

05:05 AM Dec 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਚੰਡੀਗੜ੍ਹ ਪੁਲੀਸ ਨੇ 26 ਨਵੰਬਰ ਨੂੰ ਤੜਕੇ ਸੈਕਟਰ-26 ਵਿੱਚ ਕਲੱਬ ਦੇ ਬਾਹਰ ਧਮਾਕਾ ਕਰਨ ਦੇ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਲੰਘੀ ਰਾਤ ਹਿਸਾਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਦੋਵਾਂ ਮੁਲਜ਼ਮਾਂ ਦੀ ਲੱਤਾਂ ’ਤੇ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਿਸਾਰ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹੁਣ ਦੋਵਾਂ ਦੀ ਹਾਲਤ ਵਿੱਚ ਕੁਝ ਸੁਧਾਰ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਿਹਤ ਠੀਕ ਹੋਣ ਤੋਂ ਬਾਅਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ 500 ਤੋਂ ਵੱਧ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਤੋਂ ਬਾਅਦ ਹੀ ਪੁਲੀਸ ਹਿਸਾਰ ਵਿੱਚ ਮੁਲਜ਼ਮਾਂ ਤੱਕ ਪਹੁੰਚ ਸਕੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵਾਂ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਕਰੀਬੀ ਰਣਦੀਪ ਮਲਿਕ ਦੇ ਕਹਿਣ ’ਤੇ ਘਟਨਾ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਪੁਲੀਸ ਇਸ ਬਾਰੇ ਪੁੱਛਗਿਛ ਕਰ ਰਹੀ ਹੈ। ਚੰਡੀਗੜ੍ਹ ਪੁਲੀਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ ਹੀ ਜਾਂਚ ਅੱਗੇ ਕੀਤੀ ਜਾ ਸਕੇਗੀ।

Advertisement

Advertisement